03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਪਟਿਆਲਾ, 21 ਫਰਵਰੀ(ਅ.ਸ. ਆਹਲੂਵਾਲੀਆ)-ਸ਼ਹਿਰ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਹਿਰੂ ਪਾਰਕ ਤੋਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵਲੋਂ ਰੈਲੀ ਕੱਢੀ ਗਈ | ਇਸ 'ਚ ਸ਼ਾਹੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਸੈਰ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ ਅਤੇ ਨਸ਼ਿਆਂ ਦੇ ਖ਼ਿਲਾਫ਼ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਵੱਡੀ ਬੁਰਾਈ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਹਰ ਇਕ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਜੇ ਅਸੀਂ ਸਰਕਾਰ ਦਾ ਸਾਥ ਦੇਈਏ ਤਾਂ ਇਸ ਸਮੱਸਿਆ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨਸ਼ਾ ਸਪਲਾਈ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਕਈ ਮਾਮਲਿਆਂ 'ਚ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਿਆ ਜਾ ਸਕੇ | ਪੰਜਾਬ ਰੈੱਡ ਕਰਾਸ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਨਸ਼ਿਆਂ ਦੇ ਆਦੀ ਲੋਕਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਬਣਨ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਸਮੇਂ-ਸਮੇਂ 'ਤੇ ਪਿੰਡਾਂ, ਮਹੱਲਿਆਂ ਅਤੇ ਸਕੂਲਾਂ ਵਿੱਚ ਸੈਮੀਨਾਰ, ਰੈਲੀਆਂ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ | ਪ੍ਰੋਗਰਾਮ ਦੇ ਬਾਅਦ ਨਸ਼ਿਆਂ ਵਿਰੁੱਧ ਇਕ ਵੱਡੀ ਜਾਗਰੂਕਤਾ ਰੈਲੀ ਕੱਢੀ ਗਈ ਜੋ ਨਹਿਰੂ ਪਾਰਕ ਤੋਂ ਸ਼ੁਰੂ ਹੋ ਕੇ ਸਰਹੰਦੀ ਗੇਟ ਤੱਕ ਗਈ | ਇਸ ਮੌਕੇ ਦੇਵ ਰਾਜ, ਲਖਵਿੰਦਰ ਸਿੰਘ, ਸੋਢੀ, ਪਾਰਕ ਦੇ ਸਾਇਰ ਟੋਨੀ, ਡਿੰਪੀ, ਖੰਨਾ ਸਮੇਤ ਕਈ ਹੋਰ ਸੈਰ ਪ੍ਰੇਮੀਆਂ ਨੇ ਰੈਲੀ 'ਚ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਸੰਕਲਪ ਲਿਆ | ਰੈਲੀ ਦੇ ਅੰਤ 'ਚ ਹਾਜ਼ਰ ਲੋਕਾਂ ਨੇ ਇਹ ਸੁੰਹ ਚੁੱਕੀ ਕਿ ਉਹ ਖ਼ੁਦ ਨਸ਼ਾ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਕਰਨ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਵਕੀਲਾਂ ਦੀ ਹਫ਼ਤੇ ਦੀ ਹੜਤਾਲ ਸ਼ੁਰੂ ਅਗਲੀ ਖ਼ਬਰ ਜੈਤੋਂ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਾਲਾਨਾ ਸਮਾਗਮ ਅੱਜ
Ad Position 24