03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੰਘੀਆਂ ਸਰਕਾਰਾਂ ਵਲੋਂ 'ਵਿਸਾਰੇ' ਵਿਰਾਸਤੀ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ-ਹਰਪਾਲ ਸਿੰਘ ਚੀਮਾ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਪਟਿਆਲਾ, 21 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਵੀਆਂ ਤੇ ਆਸ-ਪਾਸ ਦੇ ਲੋਕਾਂ ਨੂੰ ਪੇਂਡੂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਅਤੇ ਦੇਸ਼ ਭਰ ਦੇ ਸ਼ਿਲਪਕਾਰਾਂ ਵਲੋਂ ਬਣਾਈਆਂ ਵਸਤਾਂ ਇੱਕੋ ਮੰਚ 'ਤੇ ਉਪਲਬਧ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੋਂ ਵਾਕਫ਼ ਕਰਵਾਉਣ ਲਈ ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ¢ 2 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਬਨ ਕੱਟ ਕੇ ਕੀਤਾ¢ ਇਸ ਸਮੇਂ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮÏਜੂਦ ਸਨ¢ ਮੇਲੇ 'ਚ ਪੁੱਜਣ 'ਤੇ ਮੁੱਖ ਮਹਿਮਾਨ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ ਗਿਆ¢ ਇਸ ਮÏਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਅਮੀਰ ਵਿਰਾਸਤ ਤੇ ਸਭਿਆਚਾਰ ਤੇ ਪਿੰਡ ਪੱਧਰੀ ਉੱਦਮਿਤਾ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਸੀ ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਹੈ¢ ਅਜਿਹੇ ਮੇਲੇ ਪੰਜਾਬ ਨੂੰ ਅਸਲੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਵੱਲ ਇਕ ਸਾਰਥਿਕ ਕਦਮ ਹੈ¢ ਪੰਜਾਬ ਸਖੀ ਸ਼ਕਤੀ ਮੇਲਾ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ 'ਤੇ ਮਜ਼ਬੂਤ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਦਾ ਅਹਿਮ ਉਪਰਾਲਾ ਹੈ¢ ਸੈਲਫ ਹੈਲਪ ਗਰੁੱਪਾਂ ਵਲੋਂ ਉੱਚ ਗੁਣਵੱਤਾ ਵਾਲੇ, ਆਰਗੈਨਿਕ ਅਤੇ ਰਵਾਇਤੀ ਤਿਆਰ ਉਤਪਾਦਾਂ ਨੂੰ ਵੇਚਣ ਦਾ ਵੀ ਇਹ ਸਫਲ ਸਥਾਨ ਹੈ | ਸ. ਚੀਮਾ ਮੁਤਾਬਿਕ ਇਸ ਖੱਪੇ ਨੂੰ ਪੂਰਨ ਕਰਨ ਲਈ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਲਗਵਾਏ ਜਾ ਰਹੇ ਹਨ¢ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਦਸਤਕਾਰਾਂ ਦੀ ਹਿੰਮਤ, ਸਮਰਪਣ ਅਤੇ ਉੱਦਮੀ ਜਜ਼ਬੇ ਨੂੰ ਸਲਾਮ ਕੀਤਾ¢ ਇਸ ਦÏਰਾਨ ਉਨ੍ਹਾਂ ਸ਼ੀਸ਼ ਮਹਿਲ ਵਿਖੇ ਪੁਰਾਲੇਖ ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਦਾ ਖ਼ਾਲਸਾ ਦਰਬਾਰ ਦੀਆਂ ਹੱਥ ਲਿਖਤਾਂ, ਮਹਾਰਾਜਾ ਦੁਲੀਪ ਸਿੰਘ ਵਲੋਂ ਲਿਖੇ ਪੱਤਰ, ਪੰਜਾਬ ਦਾ 1858 ਦਾ ਗ਼ਜ਼ਟ ਦੀ ਕਰੀਬ 20 ਸਾਲਾਂ ਬਾਅਦ ਲਗਾਈ ਗਈ ਪ੍ਰਦਰਸ਼ਨੀ, ਪੰਜਾਬੀ ਯੂਨੀਵਰਸਿਟੀ ਵੱਲੋਂ ਉਦਮਤਾ, ਨਵੀਨਤਾ ਤੇ ਕਰੀਅਰ ਹੱਬ ਤਹਿਤ ਵਿਦਿਆਰਥੀਆਂ ਵੱਲੋਂ ਬਣਾਈਆਂ ਰਵਾਇਤੀ ਵਸਤਾਂ ਦੀ ਪ੍ਰਦਰਸ਼ਨੀ ਸਮੇਤ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਦੀ 14ਵੀਂ 1710 ਤੋਂ 1849 ਤੱਕ ਦੇ ਸਿੱਖ ਰਾਜ ਦੇ ਇਤਿਹਾਸ ਨੂੰ ਦਰਸਾਉਂਦੀ ਦਿਲਚਸਪ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੇ ਨਸ਼ੇ, ਭਿ੍ਸ਼ਟਾਚਾਰ ਅਤੇ ਗੈਂਗਸਟਰ ਸਭਿਆਚਾਰ ਵਰਗੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਲਈ ਤਹੱਈਆ ਕੀਤਾ ਅਤੇ ਨਾਲ ਹੀ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਸਕੂਲ ਆਫ਼ ਐਮੀਨੈਂਸ, ਯੁੱਧ ਨਸ਼ਿਆਂ ਵਿਰੁੱਧ ਅਤੇ ਮੈਰਿਟ ਆਧਾਰਤ ਨÏਕਰੀਆਂ ਵਰਗੀਆਂ ਯੋਜਨਾਵਾਂ ਰਾਹੀਂ ਚੰਗੀ ਤੇ ਸੁਚੱਜੀ ਸ਼ਾਸਨ ਪ੍ਰਣਾਲੀ ਦੀ ਮਿਸਾਲ ਕਾਇਮ ਕੀਤੀ ਹੈ¢ਉਨ੍ਹਾਂ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਬੰਦ ਪਈਆਂ ਵਿਰਾਸਤੀ ਇਮਾਰਤਾਂ ਨੂੰ ਮੁਰੰਮਤ ਕਰਕੇ ਮੁੜ ਖੋਲ੍ਹਣ ਲਈ ਸਾਡੀ ਸਰਕਾਰ ਵਚਨਬੱਧ ਹੈ¢ ਵਿੱਤ ਮੰਤਰੀ ਨੇ ਇਸ ਦÏਰਾਨ ਦੇਸ਼ ਭਰ ਤੋਂ ਪੁੱਜੇ ਸ਼ਿਲਪਕਾਰਾਂ ਸਮੇਤ ਥਾਈਲੈਂਡ ਤੋਂ ਵਿਸ਼ੇਸ਼ ਤÏਰ 'ਤੇ ਪੁੱਜੇ ਸ਼ਿਲਪਕਾਰਾਂ ਦਾ ਵਿਸ਼ੇਸ਼ ਤÏਰ 'ਤੇ ਸਵਾਗਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਭਲਾਈ ਲਈ ਕਿਹੜੀ ਸਰਕਾਰ ਨੇ ਕੰਮ ਕੀਤਾ ਕੈਗ ਦੀ ਰਿਪੋਰਟ ਨੇ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਕੀਤਾ : ਜਥੇਦਾਰ ਲ... ਅਗਲੀ ਖ਼ਬਰ ਲੋਕਾਂ ਦੀ ਭਲਾਈ ਲਈ ਕਿਹੜੀ ਸਰਕਾਰ ਨੇ ਕੰਮ ਕੀਤਾ ਕੈਗ ਦੀ ਰਿਪੋਰਟ ਨੇ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਕੀਤਾ : ਜਥੇਦਾਰ ਲ...
Ad Position 24