03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕ ਕੋਹਲੀ ਵਲੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਪਟਿਆਲਾ 21 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਾਰਡ ਨੰਬਰ-1 ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤਾ ਗਿਆ | ਇਸ ਮੌਕੇ ਇਲਾਕਾ ਵਾਸੀਆਂ 'ਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ | ਇਹ ਜਥਾ ਪਵਿੱਤਰ ਨਗਰੀ ਅੰਮਿ੍ਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ | ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਲਈ ਆਵਾਜਾਈ, ਰਿਹਾਇਸ਼ ਅਤੇ ਭੋਜਨ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਯਾਤਰਾ ਕਰ ਸਕਣ | ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸਮਾਜ 'ਚ ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਧਾਰਮਿਕ ਵਿਸ਼ਵਾਸ ਨਾਲ ਜੁੜੇ ਲੋਕਾਂ ਲਈ ਇਕ ਵੱਡੀ ਸੌਗਾਤ ਹੈ | ਇਸ ਮੌਕੇ ਵਾਰਡ ਨੰਬਰ-1 ਤੋਂ ਕੌਂਸਲਰ ਸੋਨੀਆ ਦਾਸ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਿਫੈਂਸ ਕਾਲੋਨੀ ਨਾਭਾ ਵਿਖੇ ਕਰਵਾਇਆ ਕਥਾ ਸਮਾਗਮ ਅਗਲੀ ਖ਼ਬਰ ਵਿਧਾਇਕ ਕੋਹਲੀ ਵਲੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ
Ad Position 24