ਪਟਿਆਲਾ, 21 ਫਰਵਰੀ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੁਰਾਣੇ ਤੇ ਸੀਨੀਅਰ ਅਕਾਲੀ ਆਗੂ ਪ੍ਰੋ. ਸੁਮੇਰ ਸੀੜਾ ਨੂੰ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦਾ ਸੂਬਾਈ ਜਨਰਲ ਜਨਰਲ ਸਕੱਤਰ ਥਾਪਿਆ ਗਿਆ ਹੈ | ਇਸ ਸਬੰਧੀ ਇਕ ਪੱਤਰ ਜਾਰੀ ਕਰਦਿਆਂ ਵਿੰਗ ਦੇ ਸੁਬਾਈ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਇਹ ਜਾਣਕਾਰੀ ਦਿੱਤੀ ਗਈ ਸੀੜਾ ਨੇ ਦੱਸਿਆ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਪੱਖੀ ਨੀਤੀਆਂ ਬਾਰੇ ਲੰਬੇ ਸਮੇਂ ਤੋਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਜਿਸ ਦਾ ਲੋਕਾਂ ਵਲੋਂ ਭਰਵਾਂ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਮੌਕੇ ਜਿਸ ਤਰ੍ਹਾਂ ਪੰਜਾਬ ਦੇ ਮੁਲਾਜਮਾਂ, ਕਿਸਾਨਾਂ ਤੇ ਵਪਾਰੀਆਂ ਦਾ ਪੱਖ ਪੂਰਿਆ ਜਾਂਦਾ ਸੀ ਉਸ ਨਾਲ ਅੱਜ ਵਪਾਰੀ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੂਬੇ 'ਚ ਦੇਖਣਾ ਚਾਹੁੰਦੇ ਹਨ | ਉਨ੍ਹਾਂ ਦੱਸਿਆ ਕਿ ਉਹ ਅੱਗੇ ਵੀ ਪਾਰਟੀ ਲਈ ਵਪਾਰੀਆਂ ਨੂੰ ਲਾਮਬੰਦ ਕਰਨਗੇ |