04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਰਾਸਤੀ ਮੇਲੇ ਦੌਰਾਨ ਲੋਕਾਂ ਨੇ ਕੀਤੀ ਖਰੀਦਦਾਰੀ ਅਤੇ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਨੇ ਕੀਲੇ ਦਰਸ਼ਕ

Ad Position 21
repet_subhas-goyals [Copy P29]
ਕਰਾਫਟ ਮੇਲੇ 'ਚ ਸਟਾਲਾਂ ਅਤੇ ਸੱਭਿਆਚਾਰ ਪ੍ਰੋਗਰਾਮ ਦੇ ਵੱਖ-ਵੱਖ ਦਿ੍ਸ਼ | ਤਸਵੀਰਾਂ : ਵਰੁਣ ਸੈਣੀ <br/> 22-02-2026
ਪਟਿਆਲਾ, 21 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਇਸ ਮੇਲੇ 'ਚ ਸਜੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਦੀਆਂ ਸਟਾਲਾਂ 'ਤੇ ਪਹਿਲੇ ਦਿਨ ਵੱਡੀ ਗਿਣਤੀ 'ਚ ਦਰਸ਼ਕਾਂ ਨੇ ਖੂਬ ਖ਼ਰੀਦੋ ਫ਼ਰੋਖਤ ਕੀਤੀ | ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਪੇਸ਼ ਕੀਤੀ ਗਈ ਰੰਗਾ-ਰੰਗ ਪੇਸ਼ਕਾਰੀ ਦੌਰਾਨ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਨੇ ਆਪੋ-ਆਪਣੀਆਂ ਵੰਨਗੀਆਂ ਪੇਸ਼ ਕਰਕੇ ਖ਼ੂਬ ਧਮਾਲਾਂ ਪਾਈਆਂ | ਜਦੋਂਕਿ ਮੇਲੇ 'ਚ ਪੰਜਾਬ, ਹਰਿਆਣਾ, ਰਾਜਸਥਾਨ ਦੇ ਨਚਾਰ, ਜੋਗੀਆਂ ਵਾਲੀ ਬੀਨ, ਬਹਿਰੂਪੀਏ, ਕੱਚੀ ਘੋੜੀ, ਬਾਜੀਗਰ ਸਮੇਤ ਹੋਰ ਅਹਿਮ ਦਿਲਲੁਭਾਊ ਮੰਨੋਰੰਜਨ ਦੇ ਪ੍ਰੋਗਰਾਮਾਂ ਦੀ ਪੇਸ਼ਕਾਰੀ ਆਪਣਾ ਵੱਖਰਾ ਰੰਗ ਬਖੇਰ ਰਹੀ ਸੀ | ਇਸ ਤੋਂ ਇਲਾਵਾ ਇਥੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਸਮੇਤ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਲਾਈਆਂ ਗਈਆਂ 150 ਤੋਂ ਵਧੇਰੇ ਸਟਾਲਾਂ 'ਤੇ ਦਸਤਕਾਰੀ ਵਸਤਾਂ ਦੀ ਦਰਸ਼ਕਾਂ ਅਤੇ ਖਰੀਦਦਾਰੀ ਦੇ ਸ਼ੌਕੀਨਾਂ ਨੇ ਪਹਿਲੇ ਦਿਨ ਖ਼ੂਬ ਖ਼ਰੀਦੋ-ਫ਼ਰੋਖ਼ਤ ਕੀਤੀ | ਜਦੋਂਕਿ ਵੱਖ-ਵੱਖ ਰਾਜਾਂ ਦੇ ਸਟਾਲਾਂ 'ਤੇ ਬਣੇ ਲਜ਼ੀਜ਼ ਪਕਵਾਨਾਂ, ਆਈਸ ਕਰੀਮ, ਗੁਜਰਾਤੀ ਖਾਣੇ, ਹਰਿਆਣਵੀ ਜਲੇਬ ਤੇ ਮਠਿਆਈ, ਬੰਬੇ ਫੂਡ, ਰਾਜਸਥਾਨੀ ਤੇ ਦੱਖਣ ਭਾਰਤੀ ਖਾਣੇ, ਰਾਜਮਾਂਹ, ਕੜ੍ਹੀ ਚਾਵਲ, ਬਿਰਿਆਨੀ, ਚੀਨੀ ਭੋਜਨ ਦੀ ਮਹਿਕ ਨੇ ਖਾਣ ਪੀਣ ਦੇ ਸ਼ੌਕੀਨਾਂ ਨੂੰ ਆਪਣੇ ਵੱਲ ਖਿੱਚਿਆ ਅਤੇ ਬੱਚਿਆਂ ਲਈ ਝੂਲੇ, ਪੀਂਗਾਂ ਤੇ ਖਿਡੌਣਿਆਂ ਸਮੇਤ ਮੰਨੋਰੰਜਨ ਦੇ ਹੋਰ ਸਾਧਨਾਂ ਨੇ ਖ਼ੂਬ ਰੌਣਕਾਂ ਲਾਈਆਂ | ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਇਸ ਪੰਜਾਬ ਸਖੀ ਸ਼ਕਤੀ ਮੇਲੇ 'ਚ 2 ਮਾਰਚ ਤੱਕ ਪੰਜਾਬ ਸਮੇਤ ਹੋਰ ਰਾਜਾਂ ਤੋਂ ਵੱਡੀ ਗਿਣਤੀ ਦਰਸ਼ਕਾਂ ਦੇ ਪੁੱਜਣ ਦੀ ਸੰਭਾਵਨਾ ਹੈ | ਇਸ ਮੌਕੇ ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ, ਐਸ.ਡੀ.ਐਮ ਸਮਾਣਾ ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਰੀਨਾ ਰਾਣੀ, ਸ਼ਾਇਨਾ ਕਪੂਰ, ਐਨ.ਜੈਡ.ਸੀ.ਸੀ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਪ੍ਰੋਗਰਾਮ ਅਫ਼ਸਰ ਭੁਪਿੰਦਰ ਸਿੰਘ ਸੋਫ਼ਤ, ਮੰਚ ਸੰਚਾਲਕ ਸੁਮਨ ਬੱਤਰਾ ਤੇ ਹੋਰ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨੀਂਹ ਪੱਥਰ ਰੱਖਣ ਗਏ, 'ਆਪ' ਦੇ ਹਲਕਾ ਇੰਚਾਰਜ ਹਡਾਣਾ ਨਾਲ ਕਿਸਾਨ ਆਗੂ ਨਾਲ ਬਹਿਸ ਅਗਲੀ ਖ਼ਬਰ ਪ੍ਰੋ. ਸੀੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਸੂਬਾਈ ਜਨਰਲ ਸਕੱਤਰ ਥਾਪੇ ਗਏ
Ad Position 24