04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜਥੇਦਾਰ ਟੌਹੜਾ ਇੰਸਟੀਚਿਊਟ ਵਿਖੇ ਐੱਨ.ਐੱਸ.ਐੱਸ. ਕੈਂਪ ਆਰੰਭ

Ad Position 21
repet_subhas-goyals [Copy P29]
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਐਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਮੌਕੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਸੁਖਦੇਵ ਸਿੰਘ ਨਾਲ ਹੋਰ | ਅਜੀਤ ਤਸਵੀਰ <br/> 22-02-2026
ਬਹਾਦਰਗੜ੍ਹ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚੱਲ ਰਹੇ 'ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)' ਅਤੇ 'ਬੈਚੁਲਰ ਆਫ਼ ਆਰਟਸ ਇਨ ਗੁਰਮੁਖੀ ਐਜੂਕੇਸ਼ਨ' ਕੋਰਸਾਂ ਦੇ ਵਿਦਿਆਰਥੀਆਂ ਦਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਹੀਦਾਂ ਨੂੰ ਸਮਰਪਿਤ 7 ਰੋਜ਼ਾ ਐਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਵੇਲੇ ਨਿਤਨੇਮ ਕਰਕੇ ਕੀਤੀ ਗਈ | ਪਹਿਲੇ ਸੈਸ਼ਨ ਦੌਰਾਨ ਇੰਸਟੀਚਿਊਟ ਦੇ ਇੰਚਾਰਜ ਸੰਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਪਿਛੋਕੜ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੰਦਿਆਂ ਇਸ ਦੀ ਮਹੱਤਤਾ ਨੂੰ ਦਿ੍ੜ ਕਰਵਾਇਆ | ਇਸ ਉਪਰੰਤ ਵਿਸ਼ੇਸ਼ ਤੌਰ 'ਤੇ ਭਾਸ਼ਣ ਦੇਣ ਲਈ ਪਹੁੰਚੇ ਭਾਈ ਜਗਦੀਪ ਸਿੰਘ ਫ਼ਰੀਦਕੋਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦਾ ਇਤਿਹਾਸ ਸਾਖੀ ਰੂਪ ਵਿਚ ਸਾਂਝਾ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਮਹੱਤਵਪੂਰਨ ਸਾਖੀਆਂ ਸੁਣਾਈਆਂ ਅਤੇ ਇਨ੍ਹਾਂ ਤੋਂ ਮਿਲਣ ਵਾਲੀ ਸਿੱਖਿਆ ਦੀ ਵਿਆਖਿਆ ਪੇਸ਼ ਕੀਤੀ |
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਨਾਲ ਜੁੜਨਾ ਬਹੁਤ ਜ਼ਰੂਰੀ ਹੈ | ਇੰਸਟੀਚਿਊਟ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਚੜ੍ਹਦੀਕਲਾ ਨਾਲ ਇਸ ਕੈਂਪ 'ਚ ਹਿੱਸਾ ਲੈਣ ਅਤੇ ਉਤਸ਼ਾਹ ਨਾਲ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਿਕ ਮਹੱਤਤਾ ਨੂੰ ਬਿਆਨ ਕੀਤਾ | ਇੰਸਟੀਚਿਊਟ ਵਲੋਂ ਭਾਈ ਜਗਦੀਪ ਸਿੰਘ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਪੰਜ ਫਲਦਾਰ ਬੂਟੇ ਲਗਵਾਏ ਗਏ | ਕੈਂਪ ਦੇ ਦੂਜੇ ਸੈਸ਼ਨ ਵਿਚ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਨਾਲ ਸੰਬੰਧਿਤ ਕਵਿਤਾ, ਕਵੀਸ਼ਰੀ ਅਤੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਵਿਰਾਸਤੀ ਮੇਲੇ ਦੌਰਾਨ ਗਾਇਕਾਂ ਤੇ ਕਲਾਕਾਰਾਂ ਨੇ ਕੀਲੇ ਸ੍ਰੋਤੇ
Ad Position 24