05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮੁਲਜ਼ਮ ਸੱਤਾ ਧਿਰ ਪਾਰਟੀ ਦੇ ਆਗੂ ਦੇ ਪੁੱਤਰ, ਪ੍ਰਸ਼ਾਸਨ ਕਰ ਰਿਹਾ ਬਚਾਉਣ ਦੀ ਕੋਸ਼ਿਸ਼-ਮੋਹਿਤ ਮੋਹਿੰਦਰਾ

Ad Position 21
No active advertisement
ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਮਿ੍ਤਕ ਔਰਤ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ | ਅਜੀਤ ਤਸਵੀਰ <br/> 23-02-2026
ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਪਿੰਡ ਰੋਂਗਲਾ ਦੀ ਬਜ਼ੁਰਗ ਔਰਤ ਬਲਜੀਤ ਕੌਰ ਦੇ ਕਤਲ ਦੇ ਮੁੱਖ ਮੁਲਜ਼ਮ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸਰਪੰਚ ਦੇ ਪੁੱਤਰ ਦੀ ਗਿ੍ਫ਼ਤਾਰੀ ਨਾ ਹੋਣ ਦੇ ਵਿਰੋਧ 'ਚ ਪੀੜਤ ਪਰਿਵਾਰ ਅਤੇ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾ ਪਟਿਆਲਾ ਦੇ ਪਿੰਡ ਰੋਂਗਲਾ 'ਚ ਇਕ ਨਿਹੱਥੀ ਬਜ਼ੁਰਗ ਔਰਤ ਬਲਜੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਪਰਿਵਾਰ ਦੇ ਇਲਜ਼ਾਮਾਂ ਮੁਤਾਬਿਕ, ਪਿੰਡ ਦੇ ਸਰਪੰਚ ਦੇ ਲੜਕੇ ਗੋਲਡੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪੁਰਾਣੀ ਰੰਜਸ਼ ਅਤੇ 1.5 ਲੱਖ ਰੁਪਏ ਦੇ ਵਿੱਤੀ ਲੈਣ-ਦੇਣ ਦੇ ਵਿਵਾਦ ਕਾਰਨ ਹੋਇਆ, ਜੋ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਸੀ | ਪੀੜਤ ਪਰਿਵਾਰ ਨੇ ਦੱਸਿਆ ਕਿ ਮੁਲਜ਼ਮ ਲਗਾਤਾਰ ਉਨ੍ਹਾਂ ਨੂੰ ਡਰਾ-ਧਮਕਾ ਰਿਹਾ ਸੀ | ਇਸ ਮੌਕੇ ਪੀੜਤ ਪਰਿਵਾਰ ਦੇ ਹੱਕ 'ਚ ਪਹੁੰਚ ਕੇ ਧਰਨੇ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਅਪਰਾਧ ਦੀ ਗੰਭੀਰਤਾ ਦੇ ਬਾਵਜੂਦ ਪੁਲਿਸ ਗਿ੍ਫ਼ਤਾਰ ਕਰਨ 'ਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ, ਐਫ.ਆਈ.ਆਰ. ਦਰਜ ਹੋਣ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਸਿਰਫ ਇਸ ਲਈ ਕਿ ਮੁਲਜ਼ਮ ਸੱਤਾਧਾਰੀ ਪਾਰਟੀ ਦੇ ਆਗੂ ਦਾ ਪੁੱਤਰ ਹੈ, ਪ੍ਰਸ਼ਾਸਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਪਿਛਲੇ ਤਿੰਨ ਦਿਨਾਂ ਤੋਂ ਮਿ੍ਤਕ ਦੇਹ ਮੋਰਚਰੀ 'ਚ ਪਈ ਹੈ, ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਜਦੋਂ ਤੱਕ ਮੁਲਜ਼ਮ ਫੜਿਆ ਨਹੀਂ ਜਾਂਦਾ, ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਕਾਂਗਰਸ ਪਾਰਟੀ ਇਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਵਲੋਂ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਅੱਗੇ ਕੀਤੇ ਪ੍ਰਦਰਸ਼ਨ ਅਗਲੀ ਖ਼ਬਰ ਮੁਹੱਲਾ ਸੁਧਾਰ ਕਮੇਟੀ ਨੇ ਬਲਤੇਜ ਪੰਨੂ ਨੂੰ ਲਾਈ ਗੁਹਾਰ, ਬੀ ਟੈਂਕ ਮੁਹੱਲੇ ਦੀ ਸੀਵਰੇਜ ਤੇ ਨਾਲੀਆਂ ਦਾ ਕਰਵਾਓ ਸੁਧਾਰ...
Ad Position 24