05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੜਕ ਹਾਦਸੇ ਦੌਰਾਨ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 23-02-2026
ਨਾਭਾ, 22 ਫਰਵਰੀ (ਜਗਨਾਰ ਸਿੰਘ ਦੁਲੱਦੀ)-ਸਵੇਰ ਵੇਲੇ ਨਾਭਾ-ਮਲੇਰਕੋਟਲਾ ਸੜਕ 'ਤੇ ਪਿੰਡ ਦੁਲੱਦੀ ਦੇ ਪੈਟਰੋਲ ਪੰਪ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 58 ਸਾਲਾ ਜਸਪਾਲ ਕੌਰ ਪਤਨੀ ਸਵ. ਬਲਬੀਰ ਸਿੰਘ ਵਾਸੀ ਪਿੰਡ ਕੁਲਾਰਾਂ ਆਪਣੀ ਬੇਟੀ ਨਾਲ ਐਕਟਿਵਾ 'ਤੇ ਜਾ ਰਹੀ ਸੀ ਤਾਂ ਅਚਾਨਕ ਉਸਦੀ ਟੱਕਰ ਇਕ ਟਰੈਕਟਰ ਟਰਾਲੀ ਨਾਲ ਹੋ ਗਈ | ਜਦੋਂ ਜਸਪਾਲ ਕੌਰ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਵਲੋਂ ਮਿ੍ਤਕ ਜਸਪਾਲ ਕੌਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ | ਥਾਣਾ ਸਦਰ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਅਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਾਲਾਨਾ ਸਮਾਗਮ ਅਗਲੀ ਖ਼ਬਰ ਪੀ. ਐੱਮ. ਸ੍ਰੀ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਨੇ ਜੈਪੁਰ ਦਾ ਵਿੱਦਿਅਕ ਟੂਰ ਲਗਾਇਆ
Ad Position 24