05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਾਲਾਨਾ ਸਮਾਗਮ

Ad Position 21
No active advertisement
ਨਾਭਾ ਵਿਖੇ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਸਮਾਗਮ ਦੌਰਾਨ ਭਾਈ ਹਰਦੀਪ ਸਿੰਘ ਦਾ ਰਾਗੀ ਜਥਾ ਕਥਾ ਕੀਰਤਨ ਕਰਦਾ ਹੋਇਆ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 23-02-2026
ਨਾਭਾ, 22 ਫਰਵਰੀ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਤਿੰਨ ਦਿਨਾਂ ਸਲਾਨਾ ਸਮਾਗਮ ਕਰਵਾਇਆ ਗਿਆ | 20 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਆਰੰਭ ਹੋਏ ਸਨ ਤੇ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਪਹੁੰਚੇ ਭਾਈ ਹਰਦੀਪ ਸਿੰਘ ਦੇ ਰਾਗੀ ਜਥੇ ਵਲੋਂ ਕਥਾ ਵਿਚਾਰਾਂ ਰਾਹੀਂ ਇਤਿਹਾਸ ਸੁਣਾਇਆ ਗਿਆ | ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਦੇ ਕਥਾਵਾਚਕ ਭਾਈ ਮਨਿੰਦਰ ਸਿੰਘ ਵਲੋਂ ਕਥਾ ਰਾਹੀਂ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਆਖੀਰ 'ਚ ਜਥੇ. ਬਲਤੇਜ ਸਿੰਘ ਖੋਖ ਵਲੋਂ ਸਮਾਗਮ 'ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਸਮਾਗਮ 'ਚ ਜਥੇਦਾਰ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਜਥੇ. ਬਲਤੇਜ ਸਿੰਘ ਖੋਖ, ਸਾਬਕਾ ਚੇਅਰਮੈਨ ਗੁਰਦਿਆਲਇੰਦਰ ਸਿੰਘ ਬਿੱਲੂ, ਯੂਥ ਆਗੂ ਜੱਸਾ ਖੋਖ, ਮੈਨੇਜਰ ਹਰਨੇਕ ਸਿੰਘ, ਹਜੂਰੀ ਗ੍ਰੰਥੀ ਭਾਈ ਮਨਪ੍ਰੀਤ ਸਿੰਘ, ਸਤਗੁਰ ਸਿੰਘ ਨਰਮਾਣਾ ਪ੍ਰਧਾਨ ਬਾਬਾ ਅਜਾਪਾਲ ਸਿੰਘ ਸੇਵਾ ਸੋਸਾਇਟੀ, ਬਲਜੀਤ ਸਿੰਘ ਭੋਜੋਮਾਜਰੀ, ਮੈਨੇਜਰ ਭਾਈ ਆਤਮਪ੍ਰਕਾਸ਼ ਸਿੰਘ ਬੇਦੀ, ਐਡਵੋਕੇਟ ਰੀਤਇਕਬਾਲ ਸਿੰਘ ਮਝੈਲ, ਐੱਸ.ਐੱਸ ਬੇਦੀ ਡਾਇਰੈਕਟਰ ਨਾਭਾ ਮਾਡਰਨ ਪਬਲਿਕ ਸਕੂਲ, ਸੁਖਪਿੰਦਰ ਸਿੰਘ, ਦਰਸ਼ਨ ਸਿੰਘ ਖੋਖ, ਭਾਈ ਨਿਰਮਲ ਸਿੰਘ, ਦਰਸ਼ਨ ਅਰੋੜਾ ਆਦਿ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਕਮੇਟੀ ਨਾਭਾ ਵਲੋਂ 1 ਮਾਰਚ ਨੂੰ ਕਰਵਾਇਆ ਜਾਵੇਗਾ ਧਾਰਮਿਕ ਸਮਾਗਮ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਔਰਤ ਦੀ ਮੌਤ
Ad Position 24