ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਸੀ੍ਰ ਵਾਹਿਗੁਰੂ ਨਾਮ ਸਿਮਰਨੁ ਸੇਵਾ ਸੁਸਾਇਟੀ ਵਲੋਂ ਪੰਜਵਾਂ ਸਲਾਨਾ ਨਾਮ ਸਿਮਰਨ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਰਾਗੀ ਸਿੰਘਾਂ ਨੇ ਆਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਤਰਨਜੀਤ ਸਿੰਘ ਪੰਚਮ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪੰਜਵਾਂ ਸਲਾਨਾ ਨਾਮ ਸਿਮਰਨੁ ਅਤੇ ਕੀਰਤਨ ਸਮਾਗਮ ਕਰਵਾਇਆ | ਇਸ ਮੌਕੇ 'ਤੇ ਭਾਈ ਮੋਹਰ ਸਿੰਘ ਜਵੱਦੀ ਟਕਸਾਲ ਵਾਲਿਆਂ ਦੇ ਜਥੇ ਨੇ ਕਥਾ ਕੀਰਤਨ ਕੀਤਾ | ਸੋਸਾਇਟੀ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਸਮੇਤ ਤਰਨਜੀਤ ਸਿੰਘ ਪੰਚਮ, ਹਰਮਿੰਦਰ ਸਿੰਘ, ਤਰਲੋਚਨ ਸਿੰਘ, ਕੁਲਦੀਪ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ ਜੱਸੀ, ਰਿੰਪੀ ਮੋਹਨ ਸਿੰਘ, ਅਮਰੀਕ ਸਿੰਘ, ਮਨਜੀਤ ਕੌਰ, ਸਤਨਾਮ ਕੌਰ, ਹਰਵਿੰਦਰ ਕੌਰ, ਜਵਨੀਤ ਕੌਰ, ਮਨਪ੍ਰੀਤ ਕੌਰ, ਨਵਨੀਤ ਕੌਰ, ਕੰਵਲਪ੍ਰੀਤ ਸਿੰਘ ਅਤੇ ਇਲਾਕੇ ਦੀ ਸੰਗਤ ਹਾਜ਼ਰ ਸੀ |