ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰੂਪਨਗਰ ਦੀ ਇੱਕ ਅਹਿਮ ਮੀਟਿੰਗ ਰੂਪਨਗਰ ਵਿਖੇ ਸੂਬਾ ਮੀਤ ਪ੍ਰਧਾਨ ਡਾ: ਵੇਦ ਪ੍ਰਕਾਸ਼ (ਬੇਦੀ ਹੀਰਾ) ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬਲਾਕ ਰੂਪਨਗਰ ਦੀ ਨਵੀਂ ਕਾਰਜਕਾਰਣੀ ਦੀ ਚੋਣ ਪ੍ਰਕਿਰਿਆ ਸੰਪੰਨ ਹੋਈ | ਮੀਟਿੰਗ ਵਿਚ ਮੈਂਬਰਾਂ ਦੀ ਵੱਡੀ ਗਿਣਤੀ ਹਾਜ਼ਰ ਸੀ | ਚੋਣ ਦੌਰਾਨ ਡਾ. ਗੁਰਦੀਪ ਸਿੰਘ ਨੂੰ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਬਾਕੀ ਸਾਰੇ ਅਹੁਦੇਦਾਰ ਵੀ ਸਰਬਸੰਮਤੀ ਨਾਲ ਚੁਣੇ ਗਏ | ਚੁਣੇ ਗਏ ਅਹੁਦੇਦਾਰਾਂ ਵਿਚ ਚੇਅਰਮੈਨ ਡਾ: ਰਜੇਸ਼, ਸੀਨੀਅਰ ਮੀਤ ਪ੍ਰਧਾਨ ਡਾ: ਪਿਆਰਾ ਸਿੰਘ, ਬਲਾਕ ਪ੍ਰਧਾਨ - ਡਾ: ਗੁਰਦੀਪ ਸਿੰਘ, ਮੀਤ ਪ੍ਰਧਾਨ - ਡਾ: ਅਮਰਜੀਤ ਸਿੰਘ, ਬਲਾਕ ਸਕੱਤਰ - ਡਾ: ਰਣਧੀਰ ਸਿੰਘ, ਸੰਯੁਕਤ ਸਕੱਤਰ ਡਾ: ਬੀਰ ਦਵਿੰਦਰ ਸਿੰਘ, ਖਜਾਨਚੀ - ਡਾ: ਕਪਿਲ, ਪ੍ਰੈੱਸ ਸਕੱਤਰ - ਡਾ: ਮੋਹਿਤ ਕੁਮਾਰ ਚੁਣੇ ਗਏ | ਇਸ ਮੌਕੇ ਸੂਬਾ ਮੀਤ ਪ੍ਰਧਾਨ ਵੇਦ ਪ੍ਰਕਾਸ਼ ਬੇਦੀ ਹੀਰਾ ਨੇ ਸਾਰੇ ਚੁਣੇ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮਕਸਦ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਅੱਗੇ ਰਹਿਣਾ ਹੈ |