05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਲਹੋਟੀ ਉੱਪਰਲੀ 'ਚ ਆਯੁਸ਼ਮਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-02-2026
ਕਾਹਨਪੁਰ ਖੂਹੀ, 22 ਫਰਵਰੀ (ਗੁਰਬੀਰ ਸਿੰਘ ਵਾਲੀਆ)-ਪਿੰਡ ਨਲਹੋਟੀ ਉੱਪਰਲੀ ਵਿਚ ਆਯੁਸ਼ਮਾਨ ਭਾਰਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣ ਲਈ ਪੰਜ ਦਿਨਾਂ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਹ ਕੈਂਪ ਲਗਾਤਾਰ ਪੰਜ ਦਿਨ ਚੱਲਿਆ, ਜਿਸ ਦੌਰਾਨ ਸਰਕਾਰੀ ਟੀਮ ਵਲੋਂ ਪਿੰਡ ਵਾਸੀਆਂ ਨੂੰ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਕੈਂਪ ਦੌਰਾਨ ਤਕਰੀਬਨ 500 ਲੋਕਾਂ ਨੇ ਇਸ ਸਕੀਮ ਦਾ ਲਾਭ ਉਠਾਉਂਦੇ ਹੋਏ ਆਪਣੇ ਆਯੁਸ਼ਮਾਨ ਕਾਰਡਾਂ ਲਈ ਫਾਰਮ ਅਪਲਾਈ ਕੀਤੇ | ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਯੋਜਨਾ ਨੂੰ ਗ਼ਰੀਬ ਤੇ ਜ਼ਰੂਰਤਮੰਦ ਪਰਿਵਾਰਾਂ ਲਈ ਬਹੁਤ ਲਾਭਦਾਇਕ ਦੱਸਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਿੰਕੂ ਸਿੰਘ, ਪਿੰਡ ਦੇ ਸਰਪੰਚ ਹਰਮੇਸ਼ ਚੰਦ, ਪੰਚਾਇਤ ਮੈਂਬਰਾਂ, ਪਿੰਡ ਦੇ ਮੋਹਤਵਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਮਿਲਦਾ ਹੈ ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਵਧਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਚ ਸਖੀ ਸ਼ਕਤੀ ਕਰਾਫ਼ਟ ਮੇਲੇ ਨੂੰ ਲੋਕਾਂ ਦਾ ਵੱਡਾ ਹੰੁਗਾਰਾ ਅਗਲੀ ਖ਼ਬਰ ਕਕੌਟ ਵਿਖੇ ਸਿਹਤ ਜਾਂਚ ਕੈਂਪ ਲਗਾਇਆ
Ad Position 24