02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਨਰੇਗਾ, ਅਮਰੀਕਾ ਨਾਲ ਟਰੇਡ ਡੀਲ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਵਿਧਾਇਕ ਰਾਜਲਾ ਵਲੋਂ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 24-02-2026
ਸਮਾਣਾ, 23 ਫਰਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਜਥੇਦਾਰ ਜਗਤਾਰ ਸਿੰਘ ਰਾਜਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ 'ਚ ਕੀਤੇ ਜਾ ਰਹੇ ਬਦਲਾਵਾਂ, ਅਮਰੀਕਾ ਨਾਲ ਕਿਸਾਨ ਅਤੇ ਵਪਾਰੀ ਵਿਰੋਧੀ ਮੰਨੀ ਜਾ ਰਹੀ ਸੰਭਾਵਿਤ ਟਰੇਡ ਡੀਲ, ਵਿਕਾਸ ਦੇ ਨਾਮ 'ਤੇ ਝੂਠ ਬੋਲਣ ਵਿਰੁੱਧ ਪੰਜਾਬ 'ਚ ਦਿਨੋਂ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਖ਼ਿਲਾਫ਼ ਇਕ ਵੱਡਾ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਗਾਂਧੀ ਗਰਾਊਾਡ ਵਿਖੇ ਜਾ ਕੇ ਸਮਾਪਤ ਹੋਇਆ | ਮਾਰਚ ਦੌਰਾਨ ਭਾਗੀਦਾਰਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਰੱਖਿਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਦਾਰ ਜਗਤਾਰ ਸਿੰਘ ਰਾਜਲਾ ਨੇ ਕਿਹਾ ਕਿ ਮਨਰੇਗਾ 'ਚ ਕੀਤੇ ਜਾ ਰਹੇ ਬਦਲਾਅ ਪਿੰਡਾਂ ਦੇ ਗਰੀਬ ਅਤੇ ਮਜ਼ਦੂਰ ਵਰਗ ਲਈ ਘਾਤਕ ਸਾਬਤ ਹੋਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਅਤੇ ਛੋਟੇ ਵਪਾਰੀਆਂ ਦੇ ਹਿਤਾਂ ਦੇ ਖ਼ਿਲਾਫ਼ ਹਨ ਅਤੇ ਅਮਰੀਕਾ ਨਾਲ ਹੋਣ ਵਾਲੀ ਵਪਾਰਕ ਡੀਲ ਨਾਲ ਦੇਸ਼ ਦੀ ਆਰਥਿਕਤਾ 'ਤੇ ਮੰਦਾ ਪ੍ਰਭਾਵ ਪੈ ਸਕਦਾ ਹੈ | ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬੇ 'ਚ ਅਪਰਾਧ ਅਤੇ ਨਸ਼ਿਆਂ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਆਮ ਜਨਤਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਲੋਕ ਹਿਤ 'ਚ ਫ਼ੈਸਲੇ ਕਰੇ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਬਣਾਏ | ਰੋਸ ਮਾਰਚ ਦੌਰਾਨ ਵੱਡੀ ਗਿਣਤੀ 'ਚ ਕਾਂਗਰਸੀ ਆਗੂ, ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਰਹੇ | ਅੰਤ 'ਚ ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਲੋਕ ਮੰਗਾਂ 'ਤੇ ਗ਼ੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਬੈਂਕ ਮੁਲਾਜ਼ਮ ਦੀ ਮੌਤ ਅਗਲੀ ਖ਼ਬਰ ਕੌਂਸਲਰਾਂ ਨੂੰ 'ਈ-ਨਿਗਮ ਪੋਰਟਲ' ਦੀ ਟਰੇਨਿੰਗ ਲਈ ਦੋ ਦਿਨਾ ਸੈਸ਼ਨ ਸ਼ੁਰੂ
Ad Position 24