02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵਲੋਂ ਪਟਿਆਲਾ 'ਚ ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ

Ad Position 21
No active advertisement
ਅਜੀਤ ਡੈਸਕ 24-02-2026
ਪਟਿਆਲਾ, 23 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ¢ ਇਹ ਕੰਮ ਵਾਰਡ ਨੰਬਰ-58 ਮਾਡਲ ਟਾਊਨ ਤੋਂ ਸ਼ੁਰੂ ਕਰਵਾਏ ਗਏ¢ ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿਚ ਲਿਆਂਦੇ ਗਏ ਹਨ¢ ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਕੈਪੀਟਲ ਥੀਏਟਰ ਤੋਂ ਕੋਹਲੀ ਟਰਾਂਸਪੋਰਟ, ਸਰਹਿੰਦੀ ਗੇਟ, ਟੀ.ਬੀ. ਹਸਪਤਾਲ ਰੋਡ, ਸੀ.ਆਈ.ਏ ਸਟਾਫ ਤੋਂ ਸਦਰ ਬਜ਼ਾਰ, ਮਾਡਲ ਟਾਊਨ, ਮਜੀਠੀਆ ਇਨਕਲੇਵ, ਡੀ.ਐਲ.ਐਫ ਕਲੋਨੀ ਦੀ ਮੇਨ ਰੋਡ, ਹੀਰਾ ਬਾਗ, ਰਣਜੀਤ ਨਗਰ ਅਤੇ ਆਦਰਸ਼ ਨਗਰ ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤ, ਰੀਕਾਰਪੇਟਿੰਗ, ਇੰਟਰਲਾਕਿੰਗ ਟਾਈਲਾਂ, ਡਰੇਨੇਜ ਸੁਧਾਰ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਹੈ¢ ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ¢ ਇਸ ਮÏਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ¢ ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ¢ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਨਗਰ ਨਿਗਮ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਹਰੇ-ਭਰੇ ਅਤੇ ਸੁੰਦਰ ਸ਼ਹਿਰ ਦੀ ਦਿ੍ਸ਼ਟੀ ਨੂੰ ਵੀ ਸਾਕਾਰ ਕੀਤਾ ਜਾ ਰਿਹਾ ਹੈ¢ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ¢ ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਦਿਨਚਰੀ ਜੀਵਨ ਵਿਚ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਸੁਧਾਰ ਦੀ ਉਮੀਦ ਹੈ¢ ਇਸ ਮÏਕੇ ਐਮ ਸੀ ਗੁਰਜੀਤ ਸਿੰਘ ਸਾਹਨੀ ਤੋਂ ਇਲਾਵਾ ਭਾਰੀ ਗਿਣਤੀ
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ 'ਬੰਦੇ ਬਣੋ ਬੰਦੇ' ਦਾ ਮੰਚਨ ਕਰਵਾਇਆ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਸਿਆਸੀ ਗੱਲਾਂ ਦੀ ਥਾਂ ਕੌਮ ਨੂੰ ਗੁਰਬਾਣੀ ਨਾਲ ਜੋੜਨ-ਸੁਖਜੀਤ ਸਿੰਘ ਬਘੌਰਾ
Ad Position 24