ਪਟਿਆਲਾ, 23 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਿਰਾਸਤੀ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ 'ਚ ਅੱਜ ਪਟਿਆਲਾ ਵਿਰਾਸਤੀ ਮੇਲੇ ਦੀ ਆਖਰੀ ਸ਼ਾਮ ਪਟਿਆਲਵੀਆਂ ਤੇ ਕਲਾ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਪੁੱਜ ਕੇ ਸੂਫ਼ੀਆਨਾ ਸ਼ਾਮ ਦਾ ਆਨੰਦ ਮਾਣਿਆ¢ ਇਸ ਮੌਕੇ ਵੱਡੀ ਗਿਣਤੀ ਪੁੱਜੇ ਦਰਸ਼ਕ ਸਰੋਤਿਆਂ ਨੇ ਤਾੜੀਆਂ ਦੀ ਗੂੰਜ ਨਾਲ ਪੰਜਾਬ ਦੇ ਉੱਘੇ ਗਾਇਕਾਂ ਦਾ ਸਤਿਕਾਰ ਕੀਤਾ¢ ਇਹ ਸੂਫ਼ੀਆਨਾ ਸ਼ਾਮ ਅੱਜ ਉਸ ਵੇਲੇ ਹੋਰ ਵੀ ਖ਼ੂਬਸੂਰਤ ਨਜ਼ਰ ਆਈ, ਜਦੋਂ ਕਵਾਲੀ ਦੇ ਆਫ਼ਤਾਬ ਗਾਇਕ ਖ਼ਾਨ ਸਾਬ੍ਹ ਨੇ ਇਹ ਸ਼ਾਮ ਉਸਤਾਦ ਨੁਸਰਤ ਫ਼ਤਹਿ ਅਲੀ ਖ਼ਾਨ ਨੂੰ ਸਮਰਪਿਤ ਕਰਦਿਆ ਰਵਾਇਤੀ ਕੱਵਾਲੀਆਂ ਨੂੰ ਆਪਣੇ ਨਿਵੇਕਲੇ ਅੰਦਾਜ਼ ਗਾਇਆ ਜਦਕਿ ਸੂਫ਼ੀ ਗਾਇਕ ਪ੍ਰੋ. ਅਮਨਦੀਪ ਸਿੰਘ ਦੇ ਦਿਲਰੁਬਾ ਵਾਦਨ ਤੇ ਸੂਫ਼ੀ ਗਾਇਕੀ ਨੇ ਖ਼ੂਬ ਰੰਗ ਬੰਨ੍ਹਦਿਆਂ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ¢ ਪੰਜਾਬ ਦੇ ਉੱਘੇ ਨੌਜਵਾਨ ਗਾਇਕ ਖ਼ਾਨ ਸਾਬ੍ਹ ਨੇ ਰਵਾਇਤੀ ਉਸਤਾਦ ਨੁਸਰਤ ਫ਼ਤਹਿ ਅਲੀ ਖ਼ਾਨ ਦੀਆਂ ਕਵਾਲੀਆਂ ਨਵੇਂ ਰੂਪ ਵਿਚ ਪੇਸ਼ ਕੀਤੀਆਂ¢ ਸੂਫ਼ੀਆਨਾ ਸ਼ਾਮ ਦੀ ਸ਼ੁਰੂਆਤ ਵਿਚ ਪ੍ਰਸਿੱਧ ਦਿਲਰੁਬਾ ਵਾਦਕ ਤੇ ਗਾਇਕ ਪ੍ਰੋ. ਅਮਨਦੀਪ ਸਿੰਘ ਨੇ ਪਟਿਆਲਾ ਰਿਆਸਤ ਦੇ ਸਾਜ ਦਿਲਰੁਬਾ ਨਾਲ ਸ਼ਾਨ ਵਜ੍ਹਾ ਕੇ ਸ਼ੁਰੂਆਤ ਕੀਤੀ ਪਟਿਆਲਾ ਘਰਾਣੇ ਦੇ ਗੱਜਣ ਸਿੰਘ ਤੇ ਭਾਈ ਹਰਨਾਮ ਸਿੰਘ ਨੂੰ ਯਾਦ ਕੀਤਾ¢ ਪ੍ਰੋ. ਅਮਨਦੀਪ ਸਿੰਘ ਨੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਝੂਮਰ, ਲੋਕ ਬੋਲੀਆਂ ਤੇ ਲੋਕ ਗੀਤ ਦੀ ਦਿਲਕਸ਼ ਪੇਸ਼ਕਾਰੀ ਕੀਤੀ¢ ਨੂਰ-ਏ-ਅਮਨ ਮਿਊਜ਼ੀਕਲ ਬੈਂਡ ਗਰੁੱਪ ਦੇ ਕਲਾਕਾਰਾਂ ਨੇ ਪ੍ਰੋ. ਅਮਨਦੀਪ ਸਿੰਘ ਦਾ ਸਾਥ ਦਿੱਤਾ¢ ਇਸ ਮÏਕੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਚੇਤਨ ਸਿੰਘ ਜÏੜਾਮਾਜਰਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਅਜਿਹੀ ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਅਤੇ ਨÏਜਵਾਨ ਪੀੜ੍ਹੀ ਨੂੰ ਸੰਗੀਤ ਰਾਹੀਂ ਆਪਣੇ ਜੀਵਨ ਨੂੰ ਉੱਚਾ ਤੇ ਸੱਚਾ ਰੱਖਣ ਦਾ ਸੰਦੇਸ਼ ਦਿੰਦੀ ਹੈ¢ ਬਲਤੇਜ ਪੰਨੂ ਨੇ ਕਿਹਾ ਕਿ ਸਫ਼ਲ ਵਿਰਾਸਤੀ ਮੇਲਾ ਕਰਵਾਉਣ ਲਈ ਪਟਿਆਲਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ¢ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਟਿਆਲਾਵੀਆਂ ਤੇ ਕਲਾ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਜਿਵੇਂ 12 ਫਰਵਰੀ ਤੋਂ 22 ਫਰਵਰੀ ਤੱਕ ਪਟਿਆਲਾ ਵਿਰਾਸਤੀ ਮੇਲੇ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ, ਉਸੇ ਤਰ੍ਹਾਂ ਹੀ 21 ਫਰਵਰੀ ਤੋਂ ਸ਼ੁਰੂ ਹੋ ਕੇ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਨੂੰ ਵੀ ਭਰਵਾਂ ਹੁੰਗਾਰਾ ਦੇਣ¢ ਨੋਡਲ ਅਫ਼ਸਰ ਐੱਸ.ਡੀ.ਐੱਮ. ਰਿਚਾ ਗੋਇਲ ਦੀ ਦੇਖ-ਰੇਖ ਹੇਠ ਖ਼ੂਬਸੂਰਤ ਰÏਸ਼ਨੀਆਂ ਨਾਲ ਜਗਮਗਾ ਰਹੀ ਕਿਲਾ ਮੁਬਾਰਕ ਦੀ ਇਹ ਵਿਰਾਸਤੀ ਇਮਾਰਤ ਨੇ ਆਮ ਸ਼ਹਿਰੀਆਂ ਨੂੰ ਆਪਣੇ ਦੀਦਾਰ ਕਰਨ ਲਈ ਮਜ਼ਬੂਰ ਕੀਤਾ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਚਰਨਜੀਤ ਸਿੰਘ, ਐੱਸ.ਡੀ.ਐਮਜ ਨਮਨ ਮਾਰਕੰਨ, ਨੋਡਲ ਅਫ਼ਸਰ ਰਿਚਾ ਗੋਇਲ, ਹਰਜੋਤ ਕÏਰ, ਸੀ.ਐਮ.ਐਫ.ਓ. ਸਤੀਸ਼ ਚੰਦਰ, ਸੀ.ਡੀ.ਪੀ.ਓ ਸੁਪ੍ਰੀਤ ਬਾਜਵਾ, ਕÏਾਸਲਰ ਅੰਮਿ੍ਤ ਪਾਲ ਸਿੰਘ ਪਾਲੀ ਅਤੇ ਰਣਜੀਤ ਸਿੰਘ ਸਮੇਤ ਪਟਿਆਲਾ ਵਾਸੀਆਂ ਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਕੇ ਕਵਾਲੀ ਤੇ ਸੂਫ਼ੀਆਨ ਸ਼ਾਮ ਸਮੇਂ ਸਾਫ਼-ਸੁਥਰੀ ਗਾਇਕੀ ਦਾ ਅਨੰਦ ਮਾਣਿਆ¢