03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਨਾਭਾ ਤਹਿਸੀਲ ਦੇ ਬਾਹਰ ਰੋਸ ਧਰਨਾ 26 ਨੂੰ

Ad Position 21
No active advertisement
ਅਜੀਤ ਡੈਸਕ 24-02-2026
ਨਾਭਾ, 23 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਕਿਸਾਨਾਂ ਦਾ ਯੂਪੀ ਦੀ ਕੰਪਨੀ ਨਾਲ ਆਲੂਆਂ ਦੀ ਖ਼ਰੀਦ ਨੂੰ ਲੈ ਕੇ ਉੱਠਿਆ ਵਿਵਾਦ ਅੱਜ ਤੱਕ ਕਿਸੇ ਨਤੀਜੇ 'ਤੇ ਨਹੀਂ ਪਹੁੰਚਿਆ | ਜਿਸ ਕਰਕੇ ਪਹਿਲਾਂ ਤੋਂ ਹੀ ਕਿਸਾਨਾਂ ਦੇ ਹੱਕ 'ਚ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੂੰ ਕੰਪਨੀ ਦੇ ਅਧਿਕਾਰੀਆਂ ਨੇ ਕਿਸਾਨਾਂ ਦੀ ਨੁਕਸਾਨ ਦੀ ਪੂਰਤੀ ਤੋਂ ਜਵਾਬ ਦੇਣ ਤੋਂ ਬਾਅਦ ਫ਼ੈਸਲਾ ਕੀਤਾ ਹੈ ਕਿ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਦਾ ਸਾਥ ਸਹੀ ਢੰਗ ਨਾਲ ਨਹੀਂ ਦਿੱਤਾ | ਜਿਸ ਕਰਕੇ ਕੰਪਨੀ ਦੇ ਅਧਿਕਾਰੀਆਂ ਨੇ ਕਿਸਾਨਾਂ ਦੇ ਹੋਏ ਨੁਕਸਾਨ ਅਤੇ ਕੰਟਰੈਕਟ ਕੀਤੇ ਕਿਸਾਨਾਂ ਤੋਂ ਆਲੂ ਤੈਅ ਸਮੇਂ ਅਤੇ ਭਾਅ 'ਤੇ ਨਹੀਂ ਖ਼ਰੀਦਿਆ ਗਿਆ | ਜਿਸ ਦੇ ਨਤੀਜੇ ਵਜੋਂ ਹੁਣ ਭਾਰਤੀ ਕਿਸਾਨ ਯੂਨੀਅਨ ਡਕੋਂਦਾ ਨੇ 26 ਫਰਵਰੀ ਦਿਨ ਵੀਰਵਾਰ ਨੂੰ ਨਾਭਾ ਤਹਿਸੀਲ ਦੇ ਬਾਹਰ ਆਪਣਾ ਰੋਸ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਮੇਲ ਸਿੰਘ ਸੁੱਧੇਵਾਲ ਅਤੇ ਬਲਾਕ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਯੂਪੀ ਕੰਪਨੀ ਦੇ ਖ਼ਿਲਾਫ਼ ਕਿਸਾਨਾਂ ਵਲੋਂ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਹਲੇ ਤੱਕ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਰਕੇ ਇਹ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੰਪਨੀ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਸੀ ਕਿ ਕਿਸਾਨਾਂ ਦੇ ਨੁਕਸਾਨ ਨੂੰ ਪੂਰਾ ਕੀਤਾ ਜਾਵੇਗਾ ਅਤੇ ਬਾਕੀ ਰਹਿੰਦਾ ਆਲੂ ਵੀ ਖ਼ਰੀਦਿਆ ਜਾਵੇਗਾ ਪਰ ਹੁਣ ਕੰਪਨੀ ਵਲੋਂ ਇਸ ਸੰਬੰਧੀ ਜਵਾਬ ਦੇ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਨਾ ਤਾਂ ਪ੍ਰਸ਼ਾਸਨ ਅਤੇ ਨਾ ਹੀ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਦਾ ਕੋਈ ਸਾਥ ਦਿੱਤਾ ਗਿਆ ਜਿਸ ਕਰਕੇ ਕਿਸਾਨ ਆਪਣਾ ਰੋਸ ਜ਼ਾਹਿਰ ਕਰਨ ਲਈ 26 ਫਰਵਰੀ ਨੂੰ ਤਹਿਸੀਲ ਦੇ ਬਾਹਰ ਧਰਨਾ ਦੇਣਗੇ | ਇਸ ਮੌਕੇ ਮਲਕੀਤ ਸਿੰਘ, ਨਿਰਭੈ ਸਿੰਘ, ਸੁਖਚੈਨ ਸਿੰਘ ਸਰਪੰਚ, ਲਖਬੀਰ ਸਿੰਘ ਦੁਲੱਦੀ ਖ਼ਜ਼ਾਨਚੀ, ਸਵਰਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ, ਬਲਕਾਰ ਸਿੰਘ, ਜਾਗ ਸਿੰਘ, ਬਲਵਿੰਦਰ ਸਿੰਘ ਆਦਿ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਨੇ ਮੋਟਰਸਾਈਕਲ ਰੈਲੀ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਡਾ. ਭੁਪਿੰਦਰ ਸਿੰਘ ਖਹਿਰਾ ਨੇ ਭਾਰਤੀ ਗਿਆਨ ਪ੍ਰਣਾਲੀਆਂ ਦੀ ਸਮਕਾਲੀ ਪ੍ਰਸੰਗਿਕਤਾ ਵਿਸ਼ੇ 'ਤੇ ਤਿਰਵੰਤਪੁਰਮ ਵਿਖੇ ਹੋਏ ਸ...
Ad Position 24