ਸਮਾਣਾ, 23 ਫਰਵਰੀ (ਪ੍ਰੀਤਮ ਸਿੰਘ ਨਾਗੀ)-ਪਿੰਡ ਢੈਂਠਲ ਵਿਖੇ ਬਾਬਾ ਰਣਜੋਧ ਸਿੰਘ ਅਤੇ ਬਾਬਾ ਹਰਦੀਪ ਸਿੰਘ ਢੈਂਠਲ ਵਾਲਿਆਂ ਅਤੇ ਸਮੂਹ ਨਗਰ ਦੀ ਸੰਗਤ ਦੇ ਸਹਿਯੋਗ ਨਾਲ 25 ਤੋਂ 27 ਫਰਵਰੀ ਤੱਕ ''ਵਡਿਆਈ ਵਿਚਾਰ ਸਮਾਗਮ'' ਕਰਵਾਏ ਜਾ ਰਹੇ ਹਨ | ਇਹ ਸਮਾਗਮ ਹਰ ਰੋਜ਼ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾਣਗੇ | ਸਮੂਹ ਸੰਗਤ ਪਿੰਡ ਢੈਂਠਲ ਵਲੋਂ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਡਿਆਈ ਵਿਚਾਰ ਅਤੇ ਮਹਿਮਾ ਦਾ ਲਾਹਾ ਪ੍ਰਾਪਤ ਕਰਨ ਅਤੇ ਆਪਣੇ ਜੀਵਨ ਨੂੰ ਸਫਲ ਕਰਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਸੰਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਬਾਬਾ ਰਣਜੋਧ ਸਿੰਘ ਅਤੇ ਬਾਬਾ ਹਰਦੀਪ ਸਿੰਘ ਵਲੋਂ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਧਾਰਮਿਕ ਸਮਾਗਮ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |