ਦੇਵੀਗੜ੍ਹ, 24 ਫਰਵਰੀ (ਰਾਜਿੰਦਰ ਸਿੰਘ ਮÏਜੀ)-ਇਲਾਕੇ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ¢ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਅੱਜ ਭੁਨਰਹੇੜੀ, ਸਨÏਰ, ਬਲਬੇੜਾ ਅਤੇ ਬਹਾਦਰਗੜ੍ਹ ਦੇ ਟ੍ਰੈਫਿਕ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ¢ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਸਖ਼ਤ ਤੇਵਰ ਦਿਖਾਉਂਦਿਆਂ ਸਪੱਸ਼ਟ ਕੀਤਾ ਕਿ ਟ੍ਰੈਫਿਕ ਨਿਯਮਾਂ ਵਿਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ¢ ਨਵ-ਨਿਯੁਕਤ ਟ੍ਰੈਫਿਕ ਇੰਚਾਰਜ ਬਲਵਿੰਦਰ ਸਿੰਘ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ¢ ਉਨ੍ਹਾਂ ਕਿਹਾ ਕਿ ਸੜਕ ਕਿਨਾਰੇ ਲੱਗੀਆਂ ਨਜਾਇਜ਼ ਰੇੜੀਆਂ ਅਤੇ ਬਾਜ਼ਾਰਾਂ ਵਿੱਚ ਗਲਤ ਤਰੀਕੇ ਨਾਲ ਖੜ੍ਹੀਆਂ ਕੀਤੀਆਂ ਗੱਡੀਆਂ ਵੱਡੇ ਹਾਦਸਿਆਂ ਦਾ ਕਾਰਨ ਬਣਦੀਆਂ ਹਨ¢ ਉਨ੍ਹਾਂ ਦੁਕਾਨਦਾਰਾਂ ਅਤੇ ਰੇੜੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਅਤੇ ਰੇੜੀਆਂ ਪਿੱਛੇ ਹਟਾ ਕੇ ਲਗਾਉਣ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ¢ ਸ਼ਹਿਰ ਵਿੱਚ ਵਧ ਰਹੀ ਹੁਲੜਬਾਜ਼ੀ ਬਾਰੇ ਬੋਲਦਿਆਂ ਇੰਚਾਰਜ ਬਲਵਿੰਦਰ ਸਿੰਘ ਨੇ ਸਖ਼ਤ ਤਾੜਨਾ ਕੀਤੀ ਕਿ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਨÏਜਵਾਨਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ¢ ਇਸ ਮੌਕੇ ਇਲਾਕਾ ਨਿਵਾਸੀਆਂ ਨੇ ਨਵੇਂ ਟ੍ਰੈਫਿਕ ਇੰਚਾਰਜ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਹੁਣ ਇਲਾਕੇ ਦੀ ਆਵਾਜਾਈ ਵਿਵਸਥਾ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ¢