12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹਰਪਾਲਪੁਰ ਨੂੰ ਅਮਿਤ ਸ਼ਾਹ ਦੀ ਹੋਣ ਵਾਲੀ ਰੈਲੀ ਲਈ ਹਲਕਾ ਇੰਚਾਰਜ ਸਨੌਰ ਲਗਾਇਆ

Ad Position 21
No active advertisement
ਅਜੀਤ ਡੈਸਕ 25-02-2026
ਪਟਿਆਲਾ, 24 ਫਰਵਰੀ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਆਪਣੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਤਹਿਤ ਆਉਣ ਵਾਲੇ ਦਿਨਾਂ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆਉਣਗੇ ਤੇ ਪਾਰਟੀ ਵਲੋਂ ਪੰਜਾਬ ਵਿਚ ਚੋਣਾਂ ਦਾ ਬਿਗਲ ਵਜਾਉਣਗੇ | ਸ੍ਰੀ ਅਮਿਤ ਸ਼ਾਹ ਦੇ ਫੇਰੀ ਨੂੰ ਲੈ ਕੇ ਪਾਰਟੀ ਨੇ ਇਕ ਬਹੁਤ ਵੱਡੀ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਰੈਲੀ ਨੂੰ ਸਫਲ ਕਰਨ ਲਈ ਪਾਰਟੀ ਨੇ ਪੰਜਾਬ ਦੇ ਸਾਰਿਆਂ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੇ ਸੀਨੀਅਰ ਤੇ ਪ੍ਰਭਾਵਸ਼ਾਲੀ ਆਗੂਆਂ ਨੂੰ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤਾ ਹੈ ਜਿਸ ਤਹਿਤ ਜ਼ਿਲ੍ਹਾ ਪਟਿਆਲਾ ਦੇ ਸਨੌਰ ਹਲਕੇ ਦਾ ਇੰਚਾਰਜ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਨਿਯੁਕਤ ਕੀਤਾ ਗਿਆ ਹੈ | ਹਰਪਾਲਪੁਰ ਜਿੱਥੇ ਪ੍ਰਨੀਤ ਕੌਰ ਦੇ ਨਜ਼ਦੀਕੀ ਹਨ ਤੇ ਭਾਰਤੀ ਜਨਤਾ ਪਾਰਟੀ 'ਚ ਪੰਜਾਬ ਤੇ ਦਿੱਲੀ ਦੇ ਵੱਖ-ਵੱਖ ਆਗੂਆਂ ਨਾਲ ਚੰਗਾ ਤਾਲਮੇਲ ਰੱਖਦੇ ਹਨ |
Ad Position 22
No active advertisement
ਪਿਛਲੀ ਖ਼ਬਰ ਚੁਣਾਵੀਂ ਸਾਲ 'ਚ ਨਵੀਆਂ ਸਕੀਮਾਂ ਨਾਲ ਸੂਬੇ ਦੇ ਲੋਕਾਂ ਨੂੰ ਭਰਮਾਇਆ ਜਾ ਰਿਹਾ–ਮਨੋਰੰਜਨ ਕਾਲੀਆ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ 'ਵਾਇਸ ਆਫ਼ ਪੰਜਾਬ 16' ਦੀ ਜੇਤੂ ਵਿਦਿਆਰਥਣ ਮੰਨਤ ਸਨਮਾਨਿਤ
Ad Position 24