12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ 'ਚ ਭਰਤੀ ਹੋਣ ਲਈ ਸਿਖਲਾਈ ਕੋਰਸ 2 ਤੋਂ

Ad Position 21
No active advertisement
ਅਜੀਤ ਡੈਸਕ 25-02-2026
ਪਟਿਆਲਾ, 24 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 2 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ | ਇਹ ਕੋਰਸ 45 ਦਿਨ ਦਾ ਹੋਵੇਗਾ | ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ 'ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ | ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ੌਜ 'ਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ ਸਾਢੇ 17 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿਚ ਕੁੱਲ 45 ਫੀਸਦੀ ਅਤੇ ਹਰੇਕ ਵਿਸ਼ੇ ਵਿਚ 33 ਫੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ | ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ | ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ | ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ. ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ | ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੋ ਸਮਾਨ ਉਪਲੱਬਧ ਹਨ | ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 70278-80527 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ¢
Ad Position 22
No active advertisement
ਪਿਛਲੀ ਖ਼ਬਰ 28 ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਆਗੂ ਪੱਬਾਂ ਭਾਰ ਅਗਲੀ ਖ਼ਬਰ 15 ਸਾਲਾਂ ਤੋਂ ਲੰਬਿਤ ਅਸ਼ਟਾਮ ਡਿਊਟੀ ਵਿਵਾਦ 'ਤੇ ਹਾਈ ਕੋਰਟ ਸਖ਼ਤ <br/>
Ad Position 24