12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਗਰ ਪੰਚਾਇਤ ਦੇਵੀਗੜ੍ਹ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਲਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-02-2026
ਦੇਵੀਗੜ੍ਹ, 24 ਫਰਵਰੀ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਤਹਿਤ ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡ ਨੰਬਰ-2 'ਚ ਇਕ ਵਿਸ਼ੇਸ਼ ਸਿਹਤ ਬੀਮਾ ਕਾਰਡ ਕੈਂਪ ਲਗਾਇਆ ਗਿਆ | ਇਹ ਕੈਂਪ ਵਾਰਡ ਦੇ ਕੌਂਸਲਰ ਅਤੇ ਬਲਾਕ ਇੰਚਾਰਜ ਹੈਪੀ ਜ਼ੁਲਕਾਂ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਹਿੱਸਾ ਲਿਆ | ਇਸ ਮੌਕੇ ਕੌਂਸਲਰ ਹੈਪੀ ਜ਼ੁਲਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ | ਇਸੇ ਲੜੀ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅਕਸਰ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਪਰ ਇਸ ਕੈਂਪ ਰਾਹੀਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇਹ ਸੁਵਿਧਾ ਮੁਹੱਈਆ ਕਰਵਾਈ ਗਈ ਹੈ |
ਲਗਾਤਾਰ ਦੋ ਦਿਨ ਚੱਲੇ ਇਸ ਕੈਂਪ 'ਚ ਤਕਰੀਬਨ 85 ਯੋਗ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾਏ ਗਏ | ਇਸ ਮੌਕੇ 'ਤੇ ਮੌਜੂਦ ਟੀਮ ਵਲੋਂ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਆਧੁਨਿਕ ਤਕਨੀਕ ਰਾਹੀਂ ਤੁਰੰਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਅੰਜਾਮ ਦਿੱਤਾ ਗਿਆ | ਕੈਂਪ ਦੀ ਸਫਲਤਾ 'ਚ ਨਗਰ ਪੰਚਾਇਤ ਦੇ ਆਗੂਆਂ ਨੇ ਸਰਗਰਮ ਭੂਮਿਕਾ ਨਿਭਾਈ | ਕੈਂਪ ਦੌਰਾਨ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਕਪੂਰੀ ਨੇ ਕਿਹਾ ਕਿ ਇਹ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਇਕ ਵੱਡਾ ਸਹਾਰਾ ਹਨ | ਗੰਭੀਰ ਬਿਮਾਰੀਆਂ ਦੇ ਇਲਾਜ ਲਈ ਹੁਣ ਲੋਕਾਂ ਨੂੰ ਕਰਜ਼ਾ ਚੁੱਕਣ ਦੀ ਲੋੜ ਨਹੀਂ ਪਵੇਗੀ | ਇਸ ਮੌਕੇ ਲਖਵੀਰ ਸਿੰਘ ਕਪੂਰੀ ਸੀਨੀਅਰ ਮੀਤ ਪ੍ਰਧਾਨ, ਨਗਰ ਪੰਚਾਇਤ ਦੇਵੀਗੜ੍ਹ, ਗੁਰਮੀਤ ਸਿੰਘ ਕੌਂਸਲਰ, ਦਾਨੁੰ ਲਾਂਬਾ ਸਮਾਜ ਸੇਵੀ, ਸਿਮਰਨਜੀਤ ਕੌਰ, ਅਮਨਦੀਪ ਕੌਰ, ਹਰਜੀਤ ਸਿੰਘ, ਊਧਮ ਦਾਸ ਕੁਆਰਡੀਨੇਟਰ, ਕੈਲਾਸ਼ ਕੁਮਾਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦਿਹਾਤੀ ਹਲਕੇ 'ਚ ਅਕਾਲੀ ਦਲ ਦੀ ਰੈਲੀ ਕਰੇਗੀ ਰਿਕਾਰਡ ਤੋੜ ਇਕੱਠ-ਬਿੱਟੂ ਚੱਠਾ ਅਗਲੀ ਖ਼ਬਰ 28 ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਆਗੂ ਪੱਬਾਂ ਭਾਰ
Ad Position 24