12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪਟਿਆਲਾ ਦਿਹਾਤੀ ਹਲਕੇ 'ਚ ਅਕਾਲੀ ਦਲ ਦੀ ਰੈਲੀ ਕਰੇਗੀ ਰਿਕਾਰਡ ਤੋੜ ਇਕੱਠ-ਬਿੱਟੂ ਚੱਠਾ

Ad Position 21
No active advertisement
ਅਜੀਤ ਡੈਸਕ 25-02-2026
ਪਟਿਆਲਾ, 24 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪੰਜਾਬ ਅੰਦਰ ਇਸ ਅਕਾਲੀ ਦਲ ਦੀ ਲਹਿਰ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਹਰ ਵਰਗ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ | ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ, ਜੋਕਿ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਚੁੱਕੀ ਸੀ | ਜਸਪਾਲ ਬਿੱਟੂ ਚੱਠਾ ਨੇ ਆਖਿਆ ਕਿ ਉਨ੍ਹਾਂ ਵਲੋਂ ਸਿਰਫ ਇਕ ਮੀਟਿੰਗ ਕੀਤੀ ਗਈ ਸੀ ਪਰ ਲੋਕਾਂ ਤੇ ਵਰਕਰਾਂ ਦਾ ਉਤਸ਼ਾਹ ਇਨਾ ਜ਼ਿਆਦਾ ਸੀ ਕਿ ਇਹ ਮੀਟਿੰਗ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ, ਜਿਸ ਲਈ ਉਨ੍ਹਾਂ ਲੋਕਾਂ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਦੱਸਿਆ ਕਿ 5 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਇਤਿਹਾਸਕ ਅਤੇ ਰਿਕਾਰਡ ਤੋੜ ਇਕੱਠ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ 'ਚ ਵਰਕਰ ਅਤੇ ਸਮਰਥਕ ਤੇ ਲੋਕ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਅੱਜ ਰੈਲੀ ਦੀਆਂ ਤਿਆਰੀਆਂ ਸੰਬੰਧੀ ਕੀਤੀ ਗਈ ਮੀਟਿੰਗ ਦੌਰਾਨ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਆਵਾਜਾਈ, ਪ੍ਰਚਾਰ-ਪ੍ਰਸਾਰ, ਸਟੇਜ ਪ੍ਰਬੰਧ ਅਤੇ ਸੁਰੱਖਿਆ ਸੰਬੰਧੀ ਡਿਊਟੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ | ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ 'ਚ ਸ਼ਿਰਕਤ ਲਈ ਪ੍ਰੇਰਿਤ ਕਰਨ ਤਾਂ ਜੋ 5 ਅਪ੍ਰੈਲ ਦੀ ਰੈਲੀ ਇਤਿਹਾਸਕ ਬਣ ਸਕੇ | ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਪਾਰਟੀ ਦੇ ਸੀਨੀਅਰ ਨੇਤਾ ਅਮਿਤ ਸਿੰਘ ਰਾਠੀ, ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ, ਲਖਬੀਰ ਸਿੰਘ ਲੋਟ ਸਾਬਕਾ ਚੇਅਰਮੈਨ, ਰਜਿੰਦਰ ਸਿੰਘ ਵਿਰਕ, ਸਰਕਲ ਪ੍ਰਧਾਨ ਸ਼ਹਿਰੀ ਜਿਨ੍ਹਾਂ 'ਚ ਮਨਜੀਤ ਸਿੰਘ ਸ਼ਾਹੀ, ਨਵਦੀਪ ਸਿੰਘ ਚੰਦੀ, ਅਰਵਿੰਦਰ ਸਿੰਘ ਕੌਂਸਲਰ, ਸਰੂਪ ਸਿੰਘ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ, ਅਮਰਜੀਤ ਸਿੰਘ ਸਾਹਨੀ, ਰਵਿੰਦਰ ਸਿੰਘ ਰਾਜੂ ਮੌਜੂਦ ਸਨ | ਇਸੇ ਤਰ੍ਹਾਂ ਸਰਕਲ ਪ੍ਰਧਾਨ ਪੇਂਡੂ 'ਚ ਹਰਿੰਦਰ ਸਿੰਘ, ਬੇਅੰਤ ਸਿੰਘ ਖ਼ੁਰਦ, ਸਤਨਾਮ ਸਿੰਘ ਲਚਕਾਣੀ, ਅਮਰੀਕ ਸਿੰਘ ਪੇਧਨੀ, ਪਵਨ ਘਈ, ਧਰਮਿੰਦਰ ਸਿੰਘ ਲੁਬਾਣਾ, ਸਵਰਨ ਸਿੰਘ, ਬੁੱਧ ਸਿੰਘ ਰੋਹਟੀ, ਕਰਮਜੀਤ ਸਿੰਘ ਘਮਰੋਦਾ, ਲਖਵੀਰ ਸਿੰਘ ਭੱਟੀ, ਜਗਰੂਪ ਸਿੰਘ ਸੰਗਤਪੁਰੀ ਤੇ ਕਾਂਤਾ ਰਾਣੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੰਦਰਾਲਾ ਖਰੌੜ ਨੇੜਿਓਾ ਨਹਿਰ 'ਚੋਂ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਨਗਰ ਪੰਚਾਇਤ ਦੇਵੀਗੜ੍ਹ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਲਈ ਕੈਂਪ ਲਗਾਇਆ
Ad Position 24