ਭਾਦਸੋਂ, 24 ਫਰਵਰੀ (ਪ੍ਰਦੀਪ ਦੰਦਰਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਧਨੌਰੀ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਚਲਾਈ ਗਈ ਤੀਰਥ ਯਾਤਰਾ ਬੱਸ ਨੂੰ ਨੇ ਸਾਂਝੇ ਤੌਰ 'ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ 'ਆਪ' ਆਗੂਆਂ ਨੇ ਗੱਲਬਾਤ ਕਰਦਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਵਾਏ ਜਾ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰੇਸ਼ ਕੁਮਾਰ ਪੀ.ਏ., ਸਰਪੰਚ ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਪੰਚਾਇਤ ਸੈਕਟਰੀ ਤੇ ਪਿੰਡ ਵਾਸੀ ਮੌਜੂਦ ਸਨ |