12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵੱਡੇ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 25-02-2026
ਸਮਾਣਾ, 24 ਫਰਵਰੀ (ਪ੍ਰੀਤਮ ਸਿੰਘ ਨਾਗੀ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਬੇਅਦਬੀ ਸੰਬੰਧੀ ਵਿਸ਼ੇਸ਼ ਕਾਨੂੰਨ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਟਾਵਰ 'ਤੇ ਬੈਠੇ ਗੁਰਜੀਤ ਸਿੰਘ ਫ਼ੌਜੀ ਮਾਮਲਾ 'ਚ ਇਕ ਵੱਡਾ ਇਕੱਠ ਸੱਦਿਆ ਗਿਆ ਸੀ ਅਤੇ ਇਸ ਐਲਾਨ ਤੋਂ ਬਾਅਦ ਹੀ ਅੱਜ ਸਮਾਣਾ ਟਾਵਰ ਨਜ਼ਦੀਕ ਪੁਲਿਸ ਨੇ ਕਿਸਾਨ ਆਗੂਆਂ ਤੇ ਹੋਰ ਪੰਥਕ ਸੋਚ ਦੇ ਆਗੂਆਂ ਦੀ ਫੜੋ ਫੜਾਈ ਸ਼ੁਰੂ ਕਰ ਦਿੱਤੀ ਗਈ |
ਸਮਾਜਸੇਵਕ ਲੱਖਾਂ ਸਧਾਣਾ ਨੂੰ ਨਜ਼ਰਬੰਦ ਕਰ ਲਿਆ ਗਿਆ, ਹੋਰ ਆਗੂਆਂ ਨੂੰ ਫੜਿਆ ਗਿਆ | ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਸੰਵਿਧਾਨਕ ਹੱਕ ਹੈ ਪਰ ਸਰਕਾਰ ਨੇ ਇਸ ਪ੍ਰਦਰਸ਼ਨੀ ਇਕੱਠ ਨੂੰ ਫ਼ੇਲ੍ਹ ਕਰਨ ਲਈ ਪਹਿਲਾਂ ਤਾਂ ਵੱਡੇ ਲੀਡਰਾਂ ਨੂੰ ਨਜ਼ਰਬੰਦ ਕੀਤਾ ਅਤੇ ਇਕੱਠ ਵਾਲੀ ਜਗ੍ਹਾ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਕਰਨ ਦੇ ਨਾਲ ਬਹੁਤ ਸਾਰੇ ਆਗੂਆਂ ਨੂੰ ਜਬਰੀ ਚੁੱਕਿਆਂ ਗਿਆ ਤੇ ਧੱਕੇਸ਼ਾਹੀ ਵੀ ਕੀਤੀ ਗਈ | ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਜਿੱਥੇ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੀ ਬੇਅਦਬੀ ਸੰਬੰਧੀ ਵਿਸ਼ੇਸ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਟਾਵਰ 'ਤੇ ਬੈਠੇ ਗੁਰਜੀਤ ਸਿੰਘ ਦੇ ਸਮਰਥਨ 'ਚ ਇਕ ਵੱਡਾ ਪੰਥਕ ਇਕੱਠ ਬੁਲਾਇਆ ਗਿਆ ਸੀ ਪਰ ਸਰਕਾਰ ਨੇ ਇਸ 'ਤੇ ਰੋਕ ਲਗਾ ਕੇ ਆਪਣਾ ਲੋਕਤੰਤਰ ਵਿਰੋਧੀ ਅਸਲੀ ਚਿਹਰਾ ਨੰਗਾ ਕਰ ਲਿਆ ਹੈ | ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ, ਸਰਕਾਰ ਦੀ ਇਸ ਨੀਤੀ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਸਮਾਣਾ ਟਾਵਰ 'ਤੇ ਧਰਨਾ ਲਾਈ ਬੈਠੇ ਭਾਈ ਗੁਰਜੀਤ ਸਿੰਘ ਫ਼ੌਜੀ ਦੀ ਮੰਗ ਅਨੁਸਾਰ ਗੁਰਬਾਣੀ ਬੇਅਦਬੀ 'ਤੇ ਸਪੈਸ਼ਲ ਕਾਨੂੰਨ ਬਣਾਉਣ ਦੀ ਲੋੜ 'ਤੇ ਜ਼ੋਰ ਦੇਵੇ ਤਾਂ ਕਿ ਨਿੱਤ ਦਿਨ ਹੋ ਰਹੀਆਂ ਗੁਰਬਾਣੀ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸ ਮੌਕੇ 'ਤੇ ਭਾਈ ਖ਼ਾਲਸਾ ਨਾਲ ਭਾਈ ਅਵਤਾਰ ਸਿੰਘ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ ਫ਼ਿਰੋਜਪੁਰ, ਭਾਈ ਦਿਲਬਾਗ ਸਿੰਘ ਬਾਗ਼ੀ, ਭਾਈ ਸੁਖਦੇਵ ਸਿੰਘ ਫ਼ੌਜੀ ਤੋਂ ਇਲਾਵਾ ਕਈ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ-ਪਦਮ ਸੀ੍ਰ ਜਤਿੰਦਰ ਸਿੰਘ ਸ਼ੰਟੀ ਅਗਲੀ ਖ਼ਬਰ -ਮਾਮਲਾ ਪੰਚਾਇਤ ਸੰਮਤੀ ਸਨੌਰ ਦੀ ਚੇਅਰਮੈਨੀ ਵਾਰ-ਵਾਰ ਜਨਰਲ ਹੋਣ ਦਾ-
Ad Position 24