17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੁਣ ਭੀੜ ਵਾਲੇ ਤੇ ਤੰਗ ਇਲਾਕਿਆਂ 'ਚ ਵੀ ਸੀਵਰੇਜ ਦੀ ਹੋ ਸਕੇਗੀ ਮੁਕੰਮਲ ਸਫ਼ਾਈ-ਮੇਅਰ

Ad Position 21
No active advertisement
ਅਜੀਤ ਡੈਸਕ 26-02-2026
ਪਟਿਆਲਾ, 25 ਫਰਵਰੀ (ਅ.ਸ. ਆਹਲੂਵਾਲੀਆ)-ਸ਼ਾਹੀ ਸ਼ਹਿਰ ਪਟਿਆਲਾ 'ਚ ਲੰਮੇ ਸਮੇਂ ਤੋਂ ਚੱਲ ਰਹੀਆਂ ਸੀਵਰੇਜ ਜਾਮ ਅਤੇ ਗੰਦੇ ਪਾਣੀ ਦੀ ਨਿਕਾਸੀ ਸੰਬੰਧੀ ਸਮੱਸਿਆਵਾਂ ਦੇ ਸਥਾਈ ਹੱਲ ਵੱਲ ਨਗਰ ਨਿਗਮ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ | ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਲੋਂ ਨਵੀਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਦਾ ਉਦਘਾਟਨ ਕਰਕੇ ਇਸ ਨੂੰ ਲੋਕ ਸੇਵਾ ਲਈ ਸਮਰਪਿਤ ਕੀਤਾ ਗਿਆ | ਇਸ ਮੌਕੇ ਮੇਅਰ ਅਤੇ ਕਮਿਸ਼ਨਰ ਨੇ ਦੱਸਿਆ ਕਿ ਇਹ ਆਧੁਨਿਕ ਮਸ਼ੀਨ ਖ਼ਾਸ ਤੌਰ 'ਤੇ ਸ਼ਹਿਰ ਦੇ ਪੁਰਾਣੇ, ਤੰਗ ਅਤੇ ਭੀੜ ਵਾਲੇ ਇਲਾਕਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ, ਜਿੱਥੇ ਪਹਿਲਾਂ ਸੀਵਰੇਜ ਸਫ਼ਾਈ ਦੌਰਾਨ ਕਾਫੀ ਮੁਸ਼ਕਲਾਂ ਆਉਂਦੀਆਂ ਸਨ | ਹਾਈ-ਪ੍ਰੈਸ਼ਰ ਤਕਨੀਕ ਨਾਲ ਇਹ ਮਸ਼ੀਨ ਸੀਵਰੇਜ ਲਾਈਨਾਂ 'ਚ ਜਮੀ ਮਿੱਟੀ, ਕੂੜਾ ਅਤੇ ਹੋਰ ਅਵਰੋਧਾਂ ਨੂੰ ਤੁਰੰਤ ਸਾਫ਼ ਕਰਨ ਦੇ ਸਮਰਥ ਹੈ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਸਾਫ਼, ਸਿਹਤਮੰਦ ਅਤੇ ਬਿਮਾਰੀਆਂ ਤੋਂ ਮੁਕਤ ਵਾਤਾਵਰਨ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਕਾਰਨ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਗਮ ਵਲੋਂ ਮਸ਼ੀਨਰੀ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਨਵੀਂ ਜੈਟਿੰਗ ਮਸ਼ੀਨ ਨਾਲ ਸ਼ਿਕਾਇਤਾਂ ਦਾ ਨਿਪਟਾਰਾ ਹੁਣ ਤੇਜ਼ੀ ਨਾਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਦੜੇ ਸੱਟੇ ਦਾ ਧੰਦਾ ਚੱਲ ਰਿਹਾ ਜ਼ੋਰਾਂ 'ਤੇ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਲੋਂ ਸਾਈਬਰ ਸੁਰੱਖਿਆ ਸੰਬੰਧੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ 'ਇਸਾਕ' ਫਾੳਾੂਡੇਸ਼ਨ ਨਾਲ ਕੀਤਾ ਇਕਰਾਰ...
Ad Position 24