ਰਾਜਪੁਰਾ, 25 ਫਰਵਰੀ (ਜੀ.ਪੀ. ਸਿੰਘ)-ਇਕ ਲੜਕੀ ਨੂੰ ਵਿਦੇਸ਼ ਵਿਚ ਸਟੱਡੀ ਵੀਜ਼ਾ 'ਤੇ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਰਣਵੀਰ ਸਿੰਘ ਵਾਸੀ ਪਿੰਡ ਜੰਡੋਲੀ ਨੇ ਬਿਆਨ ਦਰਜ ਕਰਵਾਏ ਹਨ ਕਿ ਕਮਲਜੀਤ ਸਿੰਘ ਵਾਸੀ ਪਿੰਡ ਗੜੋਲੀਆ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਨੇ ਉਸ ਦੀ ਲੜਕੀ ਗੁਰਲੀਨ ਕੌਰ ਨੂੰ ਵਿਦੇਸ਼ 'ਚ ਸਟੱਡੀ ਵੀਜ਼ਾ 'ਤੇ ਭੇਜਣ ਦੇ ਨਾਂਅ 'ਤੇ 13 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਬਾਅਦ 'ਚ ਨਾਂਹ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਬਿਆਨਾ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਖ਼ਿਲਾਫ਼ ਧੋਖਾਧੜੀ ਸਣੇ ਹੋਰਨਾਂ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |