17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬੀ ਯੂਨੀਵਰਸਿਟੀ ਵਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ 'ਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-02-2026
ਪਟਿਆਲਾ, 25 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਕਰਾਫ਼ਟ ਮੇਲੇ 'ਚ ਪਹਿਲੀ ਵਾਰ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਹੱਥ-ਕਲਾ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ | ਯੂਨੀਵਰਸਿਟੀ ਦੇ 'ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ' ਤਹਿਤ ਵਿਚਰਦੇ 'ਪੇਂਡੂ ਸੈਰ-ਸਪਾਟਾ ਅਤੇ ਰਵਾਇਤੀ ਕਲਾਕਿ੍ਤੀਆਂ ਉਪ-ਸਮੂਹ' ਨਾਲ਼ ਸੰਬੰਧਿਤ ਇਸ ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤਾ ਗਿਆ | ਡਾ. ਜਗਦੀਪ ਸਿੰਘ ਨੇ ਵਿਦਿਆਰਥੀਆਂ ਦੇ ਇਸ ਸਟਾਲ ਦਾ ਉਦਘਾਟਨ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਿਰਜਣਾਤਮਿਕਤਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਮਕਸਦ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਸਵੈ-ਰੁਜਗਾਰ ਅਤੇ ਰਵਾਇਤੀ ਹੁਨਰ ਦੇ ਕਾਬਿਲ ਬਣਾਉਣਾ ਵੀ ਹੁੰਦਾ ਹੈ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਵੀ ਵਿਸ਼ੇਸ਼ ਤੌਰ 'ਤੇ ਇਸ ਸਟਾਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਸਾਰਥਿਕ ਪਹਿਲਕਦਮੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ 'ਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਰਵਾਇਤੀ ਜੜ੍ਹਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਹ ਸਾਡੀ ਸਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਦਾ ਹੈ ਅਤੇ ਵਿਰਸੇ ਨੂੰ ਸੰਭਾਲਣ 'ਚ ਮਦਦਗਾਰ ਹੁੰਦਾ ਹੈ | ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸੈਲਾਨੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਮੇਲੇ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਕਾਰਜ ਨੇ ਉਨ੍ਹਾਂ ਨੂੰ ਨਾ ਸਿਰਫ ਆਰਥਿਕ ਤੌਰ 'ਤੇ ਲਾਭ ਪਹੁੰਚਾਇਆ ਹੈ, ਸਗੋਂ ਮਾਨਸਿਕ ਸਕੂਨ ਵੀ ਦਿੱਤਾ ਹੈ | ਕਈ ਵਿਦਿਆਰਥੀਆਂ ਨੇ ਇਸ ਨੂੰ ਇੱਕ ਬਿਹਤਰੀਨ 'ਸਟ੍ਰੈੱਚ ਬਸਟਰ' (ਤਣਾਅ ਮੁਕਤ ਕਰਨ ਵਾਲਾ) ਅਤੇ 'ਡਿਜੀਟਲ ਡੀਟੌਕਸ' ਜਿਹੀ ਗਤੀਵਿਧੀ ਦੱਸਿਆ | ਉਨ੍ਹਾਂ ਕਿਹਾ ਕਿ ਹੱਥੀਂ ਕੰਮ ਕਰਨ ਨਾਲ਼ ਉਨ੍ਹਾਂ ਦਾ ਸਕਰੀਨ ਟਾਈਮ ਘਟਿਆ ਹੈ ਅਤੇ ਆਤਮ-ਵਿਸ਼ਵਾਸ ਦੇ ਨਾਲ-ਨਾਲ ਆਪਣੇ ਸੱਭਿਆਚਾਰ ਨਾਲ ਜੁੜਨ ਦਾ ਮਾਣ ਮਹਿਸੂਸ ਹੋਇਆ ਹੈ | ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਕਲਾ ਨੂੰ ਲੋਕਾਂ ਨੇ ਇੰਨਾ ਪਸੰਦ ਕੀਤਾ ਕਿ ਮੇਲੇ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਹੀ 90 ਫ਼ੀਸਦੀ ਤੋਂ ਵੱਧ ਵਸਤੂਆਂ ਦੀ ਵਿੱਕਰੀ ਹੋ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਸੱਤਾ ਦੇ ਨਸ਼ੇ ਵਿਚ ਲੋਕਤੰਤਰ ਦਾ ਕਰ ਰਹੀ ਘਾਣ-ਗਿੱਲ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ ਇਕ ਨਾਮਜ਼ਦ
Ad Position 24