ਪਟਿਆਲਾ, 25 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪ੍ਰਸਿੱਧ ਸਮਾਜਸੇਵੀ ਅਤੇ ਸਿੱਖਿਆ ਪ੍ਰੇਮੀ ਧਰਮ ਸਿੰਘ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਰਿਸ਼ਤੇਦਾਰਾਂ, ਸੱਜਣ-ਮਿੱਤਰਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦੇ ਹੋਏ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ | ਅਰਦਾਸ ਸਮਾਗਮ ਦੌਰਾਨ ਧਾਰਮਿਕ ਕੀਰਤਨ ਅਤੇ ਗੁਰਬਾਣੀ ਦਾ ਪਾਠ ਕੀਤਾ ਗਿਆ, ਉਪਰੰਤ ਅੰਤਿਮ ਅਰਦਾਸ 'ਚ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ | ਇਸ ਮੌਕੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਗਲ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਧਰਮ ਸਿੰਘ ਸਾਦਗੀ, ਨਿਮਰਤਾ ਅਤੇ ਇਮਾਨਦਾਰੀ ਦੀ ਮਿਸਾਲ ਸਨ | ਉਹ ਸਮਾਜਿਕ ਕਾਰਜਾਂ ਨਾਲ ਡੂੰਘੀ ਤਰ੍ਹਾਂ ਜੁੜੇ ਰਹੇ ਅਤੇ ਸਿੱਖਿਆ ਦੇ ਖੇਤਰ 'ਚ ਵੀ ਆਪਣਾ ਅਹਿਮ ਯੋਗਦਾਨ ਪਾਇਆ | ਪਰਿਵਾਰਕ ਮੈਂਬਰਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਰਮ ਸਿੰਘ ਦੀ ਘਾਟ ਕਦੇ ਪੂਰੀ ਨਹੀਂ ਹੋ ਸਕਦੀ ਪਰ ਉਨ੍ਹਾਂ ਦੇ ਆਦਰਸ਼ ਸਦਾ ਪ੍ਰੇਰਨਾ ਦੇ ਸਰੋਤ ਰਹਿਣਗੇ | ਅੰਤ 'ਚ ਸੰਗਤ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਦੇਵੇ | ਇਸ ਮੌਕੇ ਲੈਕਚਰਾਰ ਭਗਵੰਤ ਸਿੰਘ, ਮਾਸਟਰ ਹਰਪਾਲ ਸਿੰਘ ਅਤੇ ਡਾਕਟਰ ਰਸ਼ਪਾਲ ਸਿੰਘ, ਪੋਤਰੇ ਲੈਫ਼ਟੀਨੈਂਟ ਕਰਨਲ ਡਾਕਟਰ ਕਿਰਨਦੀਪ ਸਿੰਘ, ਪੋਤਰੀ ਜਸ਼ਨਪ੍ਰੀਤ ਕੌਰ ਕੈਨੇਡਾ, ਗੁਰਨਿਰਵੈਰ ਸਿੰਘ ਕੈਨੇਡਾ, ਡਾਕਟਰ ਅਮੋਲਕ ਸਿੰਘ, ਡਾਕਟਰ ਉਦੇਕਰਨ ਸਿੰਘ, ਅਭੈਕਰਨ ਸਿੰਘ ਅਤੇ ਹੋਰ ਹਾਜ਼ਰ ਸਨ |