17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਨਵ-ਨਿਯੁਕਤ ਡਾਇਰੈਕਟਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-02-2026
ਪਟਿਆਲਾ, 25 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਪੰਜਾਬ ਵਲੋਂ ਮੁੱਖ ਦਫਤਰ, ਪਾਵਰਕਾਮ, ਪਟਿਆਲਾ ਵਿਖੇ ਪਾਵਰ ਕਾਰਪੋਰੇਸ਼ਨ ਦੇ ਨਵ-ਨਿਯੁਕਤ ਡਾਇਰੈਕਟਰ ਕਮਰਸ਼ੀਅਲ ਅਤੇ ਪਹਿਲੇ ਔਰਤ ਡਾਇਰੈਕਟਰ ਹਰਸ਼ਰਨ ਕੌਰ ਨੂੰ ਉਨ੍ਹਾਂ ਵਲੋਂ ਅਹੁਦਾ ਸੰਭਾਲਣ 'ਤੇ ਬੁੱਕਾ ਦੇ ਕੇ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੱਥੇਬੰਦੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਆਗੂਆਂ ਇੰਜ: ਵਰਿੰਦਰ ਸਿੰਘ, ਨਰਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਗੁਰੂ, ਹਰਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਪਾਵਰ ਕਾਰਪੋਰੇਸ਼ਨ ਅੰਦਰ ਡਾਇਰੈਕਟਰ ਪ੍ਰਬੰਧਕੀ, ਡਾਇਰੈਕਟਰ ਜਨਰੇਸ਼ਨ, ਡਾਇਰੈਕਟਰ ਕਮਰਸ਼ੀਅਲ ਅਤੇ ਡਾਇਰੈਕਟਰ ਐਚ.ਆਰ. ਦੀਆਂ ਪੋਸਟਾਂ ਖਾਲੀ ਪਈਆਂ ਸਨ, ਆਮ ਲੋਕਾਂ ਦਾ ਅਤੇ ਕਰਮਚਾਰੀਆਂ ਦੇ ਕੰਮ ਕਾਜ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੇ ਸਨ, ਹੁਣ ਡਾਇਰੈਕਟਰ ਕਮਰਸ਼ੀਅਲ ਦੀ ਪੋਸਟ ਤੇ ਹਰਸ਼ਰਨ ਕੌਰ ਜਿਹੜੇ ਕਿ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਅਫਸਰ ਰਹੇ ਹਨ, ਨੂੰ ਤੈਨਾਤ ਕਰਕੇ ਅਤੇ ਡਾਇਰੈਕਟਰ ਪ੍ਰਬੰਧਕੀ ਅਤੇ ਡਾਇਰੈਕਟਰ ਐਚ.ਆਰ. ਦੇ ਚਾਰਜ ਦੇਣ ਨਾਲ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਅੰਦਰ ਹਰਸ਼ਰਨ ਕੌਰ ਵਿਭਾਗ ਦੀ ਬਿਹਤਰੀ ਲਈ ਹੋਰ ਵੱਧ ਚੜ੍ਹ ਕੇ ਕੰਮ ਕਰਨਗੇ ਅਤੇ ਵਿਭਾਗ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਵਿਚ ਪ੍ਰਮੁੱਖ ਭੂਮਿਕਾ ਨਿਭਾਉਣਗੇ | ਡਾਇਰੈਕਟਰ ਕਮਰਸ਼ੀਅਲ ਹਰਸ਼ਰਨ ਕੌਰ ਵਲੋਂ ਜਥੇਬੰਦੀ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਆਪਣੀ ਪੂਰੀ ਸਮਰਥਾ ਨਾਲ ਵਿਭਾਗ ਦੀ ਬਿਹਤਰੀ ਲਈ ਕੰਮ ਕਰਨਗੇ ਅਤੇ ਉਨ੍ਹਾਂ ਵਲੋਂ ਵਿਭਾਗ ਨੂੰ ਬੁਲੰਦੀਆਂ ਤੇ ਲਿਜਾਣ ਲਈ ਜੱਥੇਬੰਦੀ ਨੂੰ ਵੀ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ | ਅੱਜ ਹੋਰਨਾਂ ਤੋ ਇਲਾਵਾ ਅਨਿਲ ਕੁਮਾਰ ਨਿਸ਼ਾਦ, ਰਮੇਸ਼ ਕੁਮਾਰ, ਮਨਦੀਪ ਕੈਂਥ, ਕਮਲੇਸ਼ ਰਾਣੀ, ਸੀਮਾ ਰਾਣੀ, ਕਿਰਨਜੀਤ ਕੌਰ, ਬਾਬਲਾ ਸਿੰਘ, ਅਨਿਲ ਕੁਮਾਰ, ਅਮਰੀਕ ਸਿੰਘ, ਸੁਰਿੰਦਰਪਾਲ, ਮਦਨ ਲਾਲ ਆਦਿ ਵਲੋਂ ਸ਼ਮੂਲੀਅਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਐੱਨ. ਐੱਸ. ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਜੈਵਿਕ ਖੇਤੀ ਜਾਗਰੂਕਤਾ ਕੈਂਪ ਲਗਾਇਆ
Ad Position 24