ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਐੱਨ. ਐੱਸ. ਐੱਸ. ਕੈਂਪ ਲਗਾਇਆ
ਅਜੀਤ ਡੈਸਕ
26-02-2026
ਕੈਂਪ ਦੌਰਾਨ ਪਿੰਡ ਦੇ ਲੋਕਾਂ ਨੇ ਵੀ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਕੈਂਪ 'ਚ ਪ੍ਰੋ. ਨਰਿੰਦਰਪਾਲ ਕੌਰ, ਸਰਕਾਰੀ ਗਰਲਜ਼ ਕਾਲਜ ਪਟਿਆਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਕੈਂਪ ਦੇ ਕੰਮਾਂ ਦਾ ਜਾਇਜ਼ਾ ਲਿਆ | ਕੈਂਪ ਦੇ ਆਖ਼ਰੀ ਦਿਨ ਕਾਲਜ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਚੇਅਰਪਰਸਨ ਅਨੂਪਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਕਿਸ ਪਾਣੀ ਦੀ ਬੱਚਤ ਕਰਨ ਬਾਰੇ ਪ੍ਰੇਰਿਤ ਕੀਤਾ | ਇਸ ਮੌਕੇ ਸੰਸਥਾ ਦੇ ਰਜਿਸਟਰਾਰ ਰਾਜ ਕੁਮਾਰ ਗੁਲੇਰੀਆ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਰਿੱਕੂ ਡੇਹਰਾ, ਪ੍ਰੋ. ਰਿੱਤੂ ਅਰੋੜਾ, ਡਾ. ਜੀਵਨਜੋਤ, ਪ੍ਰੋ. ਸੋਨੀਆ ਮਦਾਨ, ਪ੍ਰੋ. ਸੁਖਦੀਪ ਕੌਰ, ਪ੍ਰੋ. ਸਤਵੰਤ ਕੌਰ, ਪ੍ਰੋ. ਸਾਕਸ਼ੀ, ਪੁਸ਼ਪਿੰਦਰ ਸਿੰਘ ਮਿੱਕੀ, ਹਰਵਿੰਦਰ ਸਿੰਘ ਆਕੜ, ਧਰਮਬੀਰ ਮਹਿਰਾ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਮੌਜੂਦ ਰਿਹਾ |