17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 26-02-2026
ਪਟਿਆਲਾ, 25 ਫਰਵਰੀ (ਮਨਦੀਪ ਸਿੰਘ ਖਰੌੜ)-ਸਰਹਿੰਦ ਬਾਈਪਾਸ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਨੂੰ ਕਾਰ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਹਿਚਾਣ ਮਲਕੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ਸੰਬੰਧੀ ਸੁਰਜੀਤ ਕੌਰ ਨੇ ਥਾਣਾ ਅਨਾਜ ਮੰਡੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ 22 ਫਰਵਰੀ ਨੂੰ ਸਰਹਿੰਦ ਬਾਈਪਾਸ 'ਤੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਇਸ ਦੌਰਾਨ ਕਿਸੇ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮਲਕੀਤ ਸਿੰਘ ਦੀ ਮੌਤ ਹੋ ਗਈ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਿਰੌਤੀ ਨਾ ਦੇਣ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੀਜੀ 'ਚ ਰਹਿੰਦੀ ਲੜਕੀ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਖ਼ਤਮ
Ad Position 24