ਰਾਜਪੁਰਾ, 25 ਫਰਵਰੀ (ਜੀ.ਪੀ. ਸਿੰਘ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਡੀਪੂ ਰਾਜਪੁਰਾ ਦੀ ਇਕ ਬੈਠਕ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਮੰਜੋਲੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਡੀਪੂ ਰਾਜਪੁਰਾ ਨਾਲ ਸੰਬੰਧਿਤ 150 ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ਡਿਪੂ ਰਾਜਪੁਰਾ ਜਥੇਬੰਦੀ ਦੀ ਚੋਣ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਦੇ ਨਾਲ ਜਥੇਬੰਦੀ ਦੀ ਚੋਣ ਕੀਤੀ ਗਈ | ਇਸ ਮੌਕੇ ਰਾਜ ਕੁਮਾਰ ਨੂੰ ਡੀਪੂ ਪ੍ਰਧਾਨ ਰਾਜਪੁਰਾ ਅਤੇ ਗੁਰਮੇਲ ਸਿੰਘ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਰਾਜ ਕੁਮਾਰ ਨੇ ਵਿਸ਼ਵਾਸ ਦਵਾਇਆ ਕਿ ਯੂਨੀਅਨ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ | ਇਸ ਮੀਟਿੰਗ ਵਿਚ ਬਲਦੇਵ ਸਿੰਘ ਦੇਵੀਗੜ੍ਹ, ਹਰਦਮ ਸਿੰਘ ਮਝੌਲੀ, ਬਹਾਦਰ ਸਿੰਘ, ਪ੍ਰੀਤਮ ਸਿੰਘ, ਜੰਗ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਫ਼ੌਜੀ, ਸਰਨਾ ਸਿੰਘ, ਹੈਪੀ ਸਿੰਘ, ਮੋਨੀ ਸਿੰਘ ਸਮੇਤ ਹੋਰ ਹਾਜ਼ਰ ਸਨ |