17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੌਰਵ ਸੰਧੂ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦਾ ਸੂਬਾ ਉਪ ਪ੍ਰਧਾਨ ਲਗਾਇਆ

Ad Position 21
No active advertisement
ਅਜੀਤ ਡੈਸਕ 26-02-2026
ਪਟਿਆਲਾ, 25 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਯੂਥ ਕਾਂਗਰਸ ਤੋਂ ਸਫ਼ਰ ਸ਼ੁਰੂ ਕਰਕੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਕਾਂਗਰਸ ਪਾਰਟੀ ਲਈ ਦਿਨ ਰਾਤ ਇਕ ਕਰਨ ਵਾਲੇ ਆਗੂ ਗੌਰਵ ਸੰਧੂ ਨੂੰ ਹੁਣ ਕਾਂਗਰਸ ਹਾਈਕਮਾਂਡ ਵਲੋਂ ਅਹਿਮ ਅਹੁਦਾ ਦਿੰਦਿਆਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦਾ ਸੂਬਾ ਉਪ ਪ੍ਰਧਾਨ ਲਗਾਇਆ ਗਿਆ ਹੈ | ਇਸ ਮੌਕੇ ਗੌਰਵ ਸੰਧੂ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੇ ਅਹੁਦੇ ਦਾ ਉਹ ਪੂਰਾ ਸਨਮਾਨ ਕਰਦੇ ਹਨ ਅਤੇ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਯਤਨ ਕਰਦੇ ਰਹਿਣਗੇ | ਸੰਧੂ ਨੇ ਦੱਸਿਆ ਕਿ ਰਾਜੀਵ ਗਾਂਧੀ ਵਲੋਂ ਪੰਚਾਇਤੀ ਰਾਜ ਸੰਗਠਨ ਦਾ ਬਿੱਲ ਪਾਸ ਕਰਵਾਇਆ ਗਿਆ ਸੀ ਜਿਸ ਨਾਲ ਪੰਚਾਇਤਾਂ ਨੂੰ ਮਜ਼ਬੂਤੀ ਮਿਲੀ ਅਤੇ ਵੱਧ ਅਧਿਕਾਰ ਪ੍ਰਾਪਤ ਹੋਏ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਇਸ ਦੌਰਾਨ ਪਾਰਟੀ ਨੇ ਹਮੇਸ਼ਾ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਵੱਖ ਵੱਖ ਅਹੁਦੇ ਸੌਂਪੇ ਹਨ | ਪਾਰਟੀ ਲਈ ਜੋਰ ਸ਼ੋਰ ਨਾਲ ਕੰਮ ਕਰਨ ਵਾਲੇ ਯੂਥ ਆਗੂ ਗੌਰਵ ਸੰਧੂ ਨੇ 2027 ਵਿਚ ਮੁੜ ਕਾਂਗਰਸ ਸਰਕਾਰ ਬਣਾਉਣ ਦੀ ਗੱਲ ਆਖੀ | ਗੌਰਵ ਸੰਧੂ ਨੂੰ ਅਹੁਦਾ ਮਿਲਣ 'ਤੇ ਪਾਰਟੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਪੰਜਾਬ ਦੇ ਚੇਅਰਮੈਨ ਐਡ. ਜਸਪ੍ਰੀਤ ਸਿੰਘ, ਸਾਂਸਦ ਧਰਮਵੀਰ ਗਾਂਧੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ, ਸੁਖਜਿੰਦਰ ਸਿੰਘ ਰੰਧਾਵਾ, ਦਿਹਾਤੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਵਿਧਾਇਕ ਘਨੌਰ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ ਤੇ ਨਾਭਾ ਦੇ ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਨੇ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਾਜਕੁਮਾਰ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਡੀਪੂ ਰਾਜਪੁਰਾ ਦੇ ਪ੍ਰਧਾਨ ਨਿਯੁਕਤ
Ad Position 24