ਪਟਿਆਲਾ, 25 ਫਰਵਰੀ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਲੋਂ ਕਾਲਜ ਕੈਂਪਸ ਵਿਚ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ¢ ਇਹ ਕੈਂਪ ਕਾਲਜ ਦੇ ਐੱਨ.ਐੱਸ.ਐੱਸ., ਐੱਨ. ਸੀ. ਸੀ. ਵਿੰਗਾਂ ਅਤੇ ਰੈੱਡ ਰਿਬਨ ਕਲੱਬ ਦੁਆਰਾ 'ਖ਼ੂਨਦਾਨ-ਮਹਾਂ ਦਾਨ' ਦੀ ਧਾਰਨਾ ਨੂੰ ਉਤਸ਼ਾਹਿਤ ਕਰਨ ਅਤੇ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਦਰ ਕਾਰਨ ਖ਼ੂਨ ਦੀਆਂ ਯੂਨਿਟਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਲਗਾਇਆ ਗਿਆ ਸੀ¢ ਇਸ ਖ਼ੂਨਦਾਨ ਕੈਂਪ ਦÏਰਾਨ 53 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ¢ ਕਾਲਜ ਪਿ੍ੰਸੀਪਲ ਡਾ. ਨੀਰਜ ਗੋਇਲ ਨੇ ਇਸ ਮੌਕੇ ਮੈਡੀਕਲ ਟੀਮ ਦਾ ਕੈਂਪਸ ਪਹੁੰਚਣ ਤੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿਚ ਖ਼ੂਨ-ਦਾਨ ਕਰਨ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਕਿਹਾ ਕਿ ਮੋਦੀ ਕਾਲਜ ਸਮਾਜਿਕ ਭਲਾਈ ਅਤੇ ਜਨ-ਮਾਨਸ ਦੀ ਸੇਵਾ ਲਈ ਸਮਰਪਿਤ ਹੈ¢ ਇਸ ਕੈਂਪ ਦੀ ਵਿਵਸਥਾ 'ਚ ਮੈਡੀਕਲ ਟੀਮ ਦੀ ਅਗਵਾਈ ਡਾ. ਮਰਿਆਦਾ ਤੇ ਸੁਖਵਿੰਦਰ ਸਿੰਘ ਨੇ ਕੀਤੀ¢ ਡਾ. ਸੰਜੀਵ ਸ਼ਰਮਾ, ਡਾ. ਦਵਿੰਦਰ ਸਿੰਘ ਅਤੇ ਡਾ. ਗਗਨਦੀਪ ਕÏਰ ਦੀ ਅਗਵਾਈ ਵਾਲੀ ਐੱਨ.ਐੱਸ.ਐੱਸ. ਟੀਮ ਨੇ ਕੈਂਪ ਦੇ ਆਯੋਜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ¢ ਫਲਾਇੰਗ ਅਫ਼ਸਰ ਡਾ. ਸੁਮੀਤ ਕੁਮਾਰ, ਲੈਫ਼ਟੀਨੈਂਟ ਡਾ. ਰੋਹਿਤ ਸਚਦੇਵਾ ਅਤੇ ਲੈਫ਼ਟੀਨੈਂਟ ਡਾ. ਨਿਧੀ ਰਾਣੀ ਗੁਪਤਾ ਦੀ ਅਗਵਾਈ ਵਾਲੀ ਐੱਨ.ਸੀ.ਸੀ. ਟੀਮ ਨੇ ਵੀ ਵਿਦਿਆਰਥੀਆਂ ਨੂੰ ਕੈਂਪ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਖ਼ੂਨਦਾਨ ਕਰਨ ਵਾਲੇ ਫੈਕਲਟੀ ਮੈਂਬਰਾਂ 'ਚ ਡਾ. ਰੋਹਿਤ ਸਚਦੇਵਾ, ਡਾ. ਵਰੁਨ ਜੈਨ ਅਤੇ ਡਾ. ਸੰਜੀਵ ਸ਼ਰਮਾ ਸ਼ਾਮਲ ਸਨ ਅਤੇ ਗੈਰ-ਅਧਿਆਪਨ ਸਟਾਫ਼ ਵਿਚੋਂ ਜੈਕੀ, ਬਿੰਦਰ ਅਤੇ ਜਗਮੀਤ ਸਿੰਘ ਨੇ ਵੀ ਖ਼ੂਨਦਾਨ ਕੀਤਾ¢