ਪਟਿਆਲਾ, 25 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਥੇ ਸ਼ੀਸ਼ ਮਹਿਲ ਅਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਦੇ ਦੇਖਣ ਲਈ ਖੋਲ੍ਹ ਦਿੱਤੇ ਹਨ¢ ਜਿੱਥੇ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਵਿਖੇ ਮਿਉਜ਼ੀਅਮ ਵਿੱਚ ਪਈਆਂ ਪੁਰਾਤਨ ਵਸਤਾਂ ਦੇਖਣ ਲਈ ਵੱਡੀ ਗਿਣਤੀ ਦਰਸ਼ਕ ਪੁੱਜ ਰਹੇ ਹਨ, ਉਥੇ ਹੀ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਵਿੱਚ ਵੀ ਸ਼ੀਸ਼ ਮਹਿਲ ਦੇ ਨਵੀਨੀਕਰਨ ਉਪਰੰਤ ਖੋਲ੍ਹੇ ਗਏ ਮਿਉਜ਼ੀਅਮ ਨੂੰ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਇਹ ਪ੍ਰਗਟਾਵਾ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸÏਾਦ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੀ ਵਿਰਾਸਤੀ ਧਰੋਹਰ ਸੰਭਾਲਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ¢ ਇਸੇ ਤਹਿਤ ਹੀ ਪਟਿਆਲਾ ਦੀਆਂ ਵਿਰਾਸਤੀ ਇਮਾਰਤਾਂ, ਕਿਲ੍ਹਾ ਮੁਬਾਰਕ ਅਤੇ ਸ਼ੀਸ਼ ਮਹਿਲ ਵਿਖੇ ਪਟਿਆਲਾ ਵਿਰਾਸਤੀ ਮੇਲੇ ਦÏਰਾਨ ਇਹ ਦੋਵੇਂ ਮਿਉਜ਼ੀਅਮ ਆਮ ਲੋਕਾਂ ਦੇ ਦੇਖਣ ਲਈ ਖੋਲ੍ਹ ਦਿੱਤੇ ਗਏ ਹਨ¢