17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ ਵਿਖੇ ਸਾਲਾਨਾ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 26-02-2026
ਪਟਿਆਲਾ, 25 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ ਵਿਖੇ ਸਾਲਾਨਾ ਸਮਾਰੋਹ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ | ਬੱਚਿਆਂ ਨੇ ਸ਼ਬਦ ਗਾਇਣ ਨਾਲ ਸਮਾਰੋਹ ਦਾ ਆਗਾਜ਼ ਕੀਤਾ | ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਪੇਸ਼ ਕਰਦਿਆਂ ਸੋਲੋ ਡਾਂਸ, ਪੰਜਾਬੀ ਭੰਗੜਾ, ਗਿੱਧਾ, ਫੈਂਸੀ ਡਰੈੱਸ, ਵਾਤਾਵਰਨ ਦੀ ਸੰਭਾਲ ਅਤੇ ਸਵੱਛਤਾ ਮੁਹਿੰਮ ਨਾਲ ਸੰਬੰਧਿਤ ਪੇਸ਼ਕਾਰੀਆਂ ਨਾਲ ਸਮਾਂ ਬੰਨ੍ਹ ਦਿੱਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸ਼ਾਲੂ ਮਹਿਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਅਧਿਆਪਕਾਂ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ | ਉਨ੍ਹਾਂ ਨੇ ਸਮਾਗਮ ਵਿਚ ਸ਼ਾਮਿਲ ਮਾਪਿਆਂ ਨੂੰ ਨਵੇਂ ਸੈਸ਼ਨ ਵਿਚ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੀ ਪੁਰਜ਼ੋਰ ਅਪੀਲ ਕੀਤੀ | ਇਸ ਦੇ ਨਾਲ ਹੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਨੇ ਬੱਚਿਆਂ ਦੀ ਤਿਆਰੀ ਕਰਵਾਉਣ ਵਾਲੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਪੇਸ਼ਕਾਰੀ ਦੀ ਪ੍ਰਸੰਸਾ ਕੀਤੀ | ਸੀਐਚਟੀ ਸ੍ਰੀਮਤੀ ਜਸਪ੍ਰੀਤ ਕੌਰ ਮਾਡਲ ਟਾਊਨ ਵਲੋਂ ਸਮੂਹ ਅਧਿਆਪਕਾਂ, ਅਧਿਕਾਰੀ, ਮਾਪੇ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਸੈਂਟਰ ਇੰਚਾਰਜ ਸ੍ਰੀਮਤੀ ਮੀਨਾ ਰਾਣੀ ਕਲਿਆਣ, ਵਰਿੰਦਰ ਕੌਰ ਅਬਲੋਵਾਲ, ਹਰਵਿੰਦਰ ਸਿੰਘ ਬਖਸ਼ੀਵਾਲਾ, ਤਰਸੇਮ ਸਿੰਘ ਵਜੀਦਪੁਰ, ਬਲਾਕ ਪਟਿਆਲਾ-3 ਦਾ ਦਫਤਰੀ ਸਟਾਫ, ਵੱਖ-ਵੱਖ ਸਕੂਲਾਂ ਤੋਂ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਮੁਲਾਜਮਾਂ ਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ, ਚੋਣ ਵਾਅਦੇ ਸਿਰਫ ਲਾਰੇ ਸਾਬਤ ਹੋਏ- ਵਿਰਕ ਅਗਲੀ ਖ਼ਬਰ ਟਾਵਰ ਮੋਰਚੇ ਦੇ ਆਗੂਆਂ ਵਲੋਂ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ
Ad Position 24