25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰਾਂ ਦੀ ਡੀ.ਈ.ਓ. ਸੈਕੰਡਰੀ ਪਟਿਆਲਾ ਨਾਲ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ, 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਵਿੱਚ ਚੱਲ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪਟਿਆਲਾ ਦੇ ਸਕੂਲ ਮੈਨੇਜਮੈਂਟ ਕਮੇਟੀ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਪਟਿਆਲਾ ਨਾਲ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਕੂਲਾਂ ਵਿਚ ਚੱਲ ਰਹੀਆਂ ਸਿਵਲ ਵਰਕਸ ਗ੍ਰਾਂਟਾਂ ਦੇ ਅਧੀਨ ਕਾਰਜਾਂ, ਸਕੂਲਾਂ ਵਿਚ ਆ ਰਹੇ ਕੰਪਿਊਟਰਾਂ ਅਤੇ ਇੰਟਰੈਕਟਿਵ ਪੈਨਲਾਂ, ਸਕੂਲਾਂ ਦੀ ਸਵੱਛਤਾ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵਿੱਚ ਰਾਜਪੁਰਾ ਤੋਂ ਵਿਜੇ ਮੈਨਰੋ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਦਿਹਾਤੀ, ਪਟਿਆਲਾ ਤੋਂ ਗੁਰਦੇਵ ਟਿਵਾਣਾ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਸ਼ਹਿਰੀ, ਗੁਰਪ੍ਰੀਤ ਸਿੰਘ ਸੇਖੋਂ ਸਨੌਰ, ਰਮਨਦੀਪ ਸ਼ਰਮਾ ਸਮਾਣਾ ਆਦਿ ਨੇ ਆਪਣੇ ਸੁਝਾਅ ਮੀਟਿੰਗ ਵਿੱਚ ਰੱਖੇ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਡਿਜੀਟਲ ਸਿੱਖਿਆ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਜਲਦ ਹੀ ਕੰਪਿਊਟਰ ਅਤੇ ਇੰਟਰੈਕਟਿਵ ਪੈਨਲ ਉਪਲੱਬਧ ਕਰਵਾਏ ਜਾ ਰਹੇ ਹਨ | ਇਸ ਉਪਰੰਤ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ | ਮੀਟਿੰਗ ਦੌਰਾਨ ਹੀ ਡੀਈਓ ਸੈਕੰਡਰੀ ਸਿੱਖਿਆ ਅਤੇ ਡੀਈਓ ਐਲੀਮੈਂਟਰੀ ਸਿੱਖਿਆ ਪਟਿਆਲਾ ਨੇ ਮਿਲੇ ਸੁਝਾਵਾਂ ਤੇ ਤੁਰੰਤ ਕਾਰਵਾਈ ਕਰਦਿਆਂ ਬਲਾਕ ਨੋਡਲ ਅਫਸਰਾਂ ਅਤੇ ਬੀਪੀਈਓਜ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ, ਸ਼ਾਲੂ ਮਹਿਰਾ ਡੀਈਓ ਐਲੀਮੈਂਟਰੀ ਸਿੱਖਿਆ,ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ, ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ, ਰਾਜਿੰਦਰ ਸਿੰਘ ਖਹਿਰਾ ਡੀ.ਐੱਸ.ਐੱਮ., ਲਖਵਿੰਦਰ ਸਿੰਘ, ਜਸਪਾਲ ਸ਼ਰਮਾ, ਰਾਜਿੰਦਰ ਸਿੰਘ ਚਾਨੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ | ਮੀਟਿੰਗ ਦੇ ਸਾਰਥਕ ਨਤੀਜਿਆਂ ਤੋਂ ਪ੍ਰਸੰਨ ਹੋ ਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਜਿਹੀਆਂ ਮੀਟਿੰਗਾਂ ਹਰ ਮਹੀਨੇ ਆਯੋਜਿਤ ਕਰਨ ਦੀ ਅਪੀਲ ਵੀ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਕਰਨਲ ਬਾਠ ਮਾਮਲਾ : ਸ੍ਰੀਮਤੀ ਬਾਠ ਨੇ ਪੁਲਿਸ 'ਤੇ ਲਗਾਏ ਦੋਸ਼ ਅਗਲੀ ਖ਼ਬਰ ਪ੍ਰੋ. ਬਡੂੰਗਰ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ
Ad Position 24