25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬੱਸ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ 'ਚ ਕਾਰ ਚਾਲਕ ਦੀ ਮੌਤ

Ad Position 21
No active advertisement
ਅਜੀਤ ਡੈਸਕ 27-02-2026
ਸਮਾਣਾ, 26 ਫਰਵਰੀ (ਪ੍ਰੀਤਮ ਸਿੰਘ ਨਾਗੀ)-ਅੱਜ ਸਵੇਰੇ ਕਰੀਬ 5.30 ਵਜੇ ਸਮਾਣਾ-ਪਟਿਆਲਾ ਸੜਕ 'ਤੇ ਇਕ ਬੱਸ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ ਦੌਰਾਨ ਨੌਜਵਾਨ ਕਾਰ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪੀ.ਆਰ.ਟੀ.ਸੀ. ਦੀ ਬੱਸ ਸਾਹਮਣੇ ਤੋਂ ਆ ਰਹੀ ਇਕ ਕਾਰ ਜਿਸ 'ਚ ਪਤੀ-ਪਤਨੀ ਤੇ ਬੱਚਾ ਸਵਾਰ ਸਨ ਨਾਲ ਟਕਰਾ ਗਈ | ਟੱਕਰ ਇੰਨੀ ਜ਼ਿਆਦਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਦੌਰਾਨ ਕਾਰ ਚਾਲਕ ਦੀ ਮੌਤ ਹੋ ਗਈ ਤੇ ਉਸ ਨਾਲ ਮੂਹਰਲੀ ਸੀਟ 'ਤੇ ਬੈਠੀ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ | ਜਿਸ ਦੀ ਹਾਲਤ ਗੰਭੀਰ ਦੇਖਦਿਆਂ ਸਥਾਨਕ ਸਿਵਲ ਹਸਪਤਾਲ ਦੇ ਡਾਕਟਰਾਂ ਉਸ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਭੇਜ ਦਿੱਤਾ | ਹਾਦਸੇ ਉਪਰੰਤ ਬੱਸ ਚਾਲਕ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ | ਸਮਾਣਾ ਤੋਂ ਪਟਿਆਲਾ ਵੱਲ ਜਾ ਰਹੀ ਬੱਸ ਦਾ ਕਾਰ ਨਾਲ ਹੋਇਆ ਹਾਦਸਾ ਪਿੰਡ ਫਤਹਿਪੁਰ ਨੇੜੇ ਦਸਿਆ ਜਾਂਦਾ ਹੈ | ਜਾਣਕਾਰੀ ਮੁਤਾਬਿਕ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. ਦੀ ਬੱਸ ਦੇ ਹੋਏ ਹਾਦਸੇ ਦੌਰਾਨ ਬੱਸ ਦਾ ਇਕ ਟਾਇਰ ਨਿਕਲ ਜਾਣ 'ਤੇ ਸਵਾਰੀਆਂ ਕਾਫ਼ੀ ਮੁਸ਼ਕਿਲ ਨਾਲ ਬਚੀਆਂ | ਥਾਣਾ ਸ਼ਹਿਰੀ 'ਚ ਤੈਨਾਤ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਸੰਪਰਕ ਕਰਨ 'ਤੇ ਦਸਿਆ ਕਿ ਹਾਦਸੇ ਦੌਰਾਨ ਮਿ੍ਤਕ ਦਾ ਨਾਂਅ ਬਿਕਰਮਜੀਤ (40) ਹੈ ਤੇ ਉਨ੍ਹਾਂ ਦਾ ਬੱਚਾ ਪਿਛਲੀ ਸੀਟ 'ਤੇ ਬੈਠਾ ਹੋਣ ਕਾਰਨ ਵਾਲ-ਵਾਲ ਬਚ ਗਿਆ | ਪੁਲਿਸ ਵਲੋਂ ਮਿ੍ਤਕ ਵਿਅਕਤੀ ਦੇ ਪਰਿਵਾਰ ਮੁਤਾਬਿਕ ਮਾਮਲਾ ਦਰਜ ਕਰਦਿਆਂ ਬੱਸ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਬਡੂੰਗਰ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਛੁਰਾ ਦਿਖਾ ਕੇ ਰਾਹਗੀਰ ਤੋਂ ਮੋਬਾਈਲ ਤੇ ਪੈਸੇ ਖੋਹੇ
Ad Position 24