25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਾਬਕਾ ਵਿਧਾਇਕ ਕੰਬੋਜ ਨੇ ਪਿੰਡ ਅਬਰਾਵਾਂ ਦੇ ਸਰਪੰਚ ਉੱਤੇ ਵਿਜੀਲੈਂਸ ਵਲੋਂ ਦਰਜ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

Ad Position 21
No active advertisement
ਅਜੀਤ ਡੈਸਕ 27-02-2026
ਬਨੂੜ, 26 ਫਰਵਰੀ (ਭੁਪਿੰਦਰ ਸਿੰਘ)-ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ ਵਿਜੀਲੈਂਸ ਵਲੋਂ ਗਿ੍ਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਅੱਜ ਪਿੰਡ ਅਬਰਾਵਾਂ ਪਹੁੰਚ ਕੇ ਪਿੰਡ ਵਾਸੀਆਂ ਅਤੇ ਸਰਪੰਚ ਦੇ ਪਰਿਵਾਰ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਹਾਸਿਲ ਕੀਤੀ | ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸਵਾ ਸਾਲ ਪੁਰਾਣੇ ਮਾਮਲੇ ਵਿਚ ਬਿਨ੍ਹਾਂ ਕਿਸੇ ਪੜਤਾਲ ਤੋਂ ਸਰਪੰਚ ਨੂੰ ਗਿ੍ਫ਼ਤਾਰ ਕਰਨਾ ਬੇਹੱਦ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਸਰਪੰਚ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਹੈ ਅਤੇ ਉਸ ਦੀ ਗਿ੍ਫ਼ਤਾਰੀ ਤੋਂ ਪਹਿਲਾਂ ਉਸ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਸੀ, ਜੋ ਕਿ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਵਿਜੀਲੈਂਸ ਵਲੋਂ ਇਸ ਮਾਮਲੇ ਵਿਚ ਅਸਲ ਮੁਲਜ਼ਮ ਨੂੰ ਬਚਾਉਣ ਲਈ ਸਰਪੰਚ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਖ਼ੁਦ ਵੀ ਪੁਲਿਸ ਦੇ ਐੱਸ.ਐੱਚ.ਓ. ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਸੀ, ਪਰ ਉਸ ਨੂੰ ਕੇਸ ਵਿਚ ਨਾਮਜ਼ਦ ਵੀ ਨਾ ਕਰਨਾ ਅਤੇ ਸਰਪੰਚ ਨੂੰ ਬਿਨ੍ਹਾਂ ਕਿਸੇ ਪੜਤਾਲ ਤੋਂ ਗਿ੍ਫ਼ਤਾਰ ਕਰਕੇ ਜੇਲ ਭੇਜਣਾ ਗੈਰ-ਵਾਜਬ ਹੈ | ਉਨ੍ਹਾਂ ਪੰਜਾਬ ਸਰਕਾਰ, ਡੀ.ਜੀ.ਪੀ. ਅਤੇ ਵਿਜੀਲੈਂਸ ਤੋਂ ਸਾਰੇ ਮਾਮਲੇ ਵਿਚ ਦਖ਼ਲ ਦੀ ਮੰਗ ਕਰਦਿਆਂ ਅਸਲੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਰਪੰਚ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਿੰਡ ਦੇ ਵਸਨੀਕਾਂ ਦੇ ਨਾਲ ਖੜਨਗੇ ਅਤੇ ਸਰਪੰਚ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਲਖਵੀਰ ਸਿੰਘ, ਮਨਜੀਤ ਸਿੰਘ, ਬਿਕਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਵਲੋਂ ਕੰਪਨੀ ਨਾਲ 49 ਲੱਖ ਤੋਂ ਵੱਧ ਦੀ ਧੋਖਾਧੜੀ ਅਗਲੀ ਖ਼ਬਰ ਰੇਲਵੇ ਲਾਈਨ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
Ad Position 24