ਨਾਭਾ, 26 ਫਰਵਰੀ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ 'ਚ 'ਪੰਜਾਬ ਬਚਾਓ' ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਹਲਕਾ ਨਾਭਾ 'ਚ ਚਾਰ ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਸੰਬੰਧੀ ਅੱਜ ਇਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਵਰਕਰਾਂ ਅਤੇ ਆਗੂਆਂ ਵਲੋਂ ਕੁਝ ਮਤੇ ਪਾਸ ਕੀਤੇ ਗਏ | ਜਿਸ ਦੇ ਸੰਬੰਧ 'ਚ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ 2 ਮਾਰਚ ਨੂੰ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਇਕ ਬੈਠਕ ਬੁਲਾਈ ਗਈ ਹੈ ਜਿਸ ਦੌਰਾਨ ਰੈਲੀਆਂ ਸੰਬੰਧੀਆਂ ਤਿਆਰੀਆਂ ਨੂੰ ਲੈਕੇ ਡਿਊਟੀਆਂ ਲਗਾਈਆਂ ਜਾਣਗੀਆਂ | ਜਥੇਦਾਰ ਮੱਖਣ ਸਿੰਘ ਲਾਲਕਾ ਅਤੇ ਮਾਨਇੰਦਰ ਸਿੰਘ ਮਾਨੀ ਵਲੋਂ 2 ਮਾਰਚ ਨੂੰ ਹੋਣ ਵਾਲੀ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਵਰਕਰਾਂ ਅਤੇ ਆਗੂਆਂ ਨੂੰ ਸਵੇਰੇ 10 ਵਜੇ ਪਹੁੰਚਣ ਦੀ ਅਪੀਲ ਕੀਤੀ ਗਈ | ਮੀਟਿੰਗ 'ਚ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਜਥੇਦਾਰ ਬਲਤੇਜ ਸਿੰਘ ਖੋਖ, ਯੂਥ ਆਗੂ ਜੱਸਾ ਖੋਖ, ਅਬਜਿੰਦਰ ਸਿੰਘ ਜੋਗੀ ਨਾਨੋਕੀ, ਮੋਹਨ ਸਿੰਘ ਰਾਮਗੜ੍ਹ, ਦਲਵੀਰ ਸਿੰਘ ਥੂਹੀ, ਅਮਰੀਕ ਸਿੰਘ ਥੂਹੀ, ਸੁਰਿੰਦਰ ਸਿੰਘ ਜਿੰਦਲਪੁਰ, ਨਰਿੰਦਰ ਸਿੰਘ ਮੈਂਹਸ, ਬਬਲੂ ਚੌਹਾਨ, ਬਲਵਿੰਦਰ ਸਿੰਘ ਕਮੇਲੀ, ਮੇਜਰ ਸਿੰਘ ਸਕੋਹਾਂ, ਕਰਮ ਸਿੰਘ ਮਾਂਗੇਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ |