25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ ਹੋਵੇਗੀ ਇਤਿਹਾਸਿਕ-ਖਨੌੜਾ

Ad Position 21
No active advertisement
ਅਜੀਤ ਡੈਸਕ 27-02-2026
ਭਾਦਸੋਂ, 26 ਫਰਵਰੀ (ਪ੍ਰਦੀਪ ਦੰਦਰਾਲਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਆਖਿਆ ਹੈ ਕਿ ਮਨਰੇਗਾ ਦੇ ਹੱਕਾਂ ਦੀ ਰੱਖਿਆ ਲਈ 28 ਫਰਵਰੀ ਨੂੰ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਅਗਵਾਈ 'ਚ ਮਹਾਂ ਰੈਲੀ ਕਰਵਾਈ ਜਾ ਰਹੀ, ਜਿਸ 'ਚ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਹ ਮਹਾਂ ਰੈਲੀ ਮਨਰੇਗਾ 'ਚੋਂ ਸੰਗਰਾਮ ਇਕ ਇਤਿਹਾਸਕ ਰੈਲੀ ਸਾਬਤ ਹੋਵੇਗੀ | ਉਨ੍ਹਾਂ ਅੱਗੇ ਆਖਿਆ ਕਿ ਇਸ ਸਕੀਮ ਨਾਲ ਜੁੜੇ ਮਜ਼ਦੂਰਾਂ ਦੇ ਹੱਕਾਂ 'ਤੇ ਕੇਂਦਰ ਵਲੋਂ ਵੱਡਾ ਡਾਕਾ ਮਾਰਿਆ ਜਾ ਰਿਹਾ ਹੈ ਜਿਸ ਕਾਰਨ ਪਿੰਡਾਂ 'ਚ ਮਨਰੇਗਾ ਵਰਕਰਾਂ ਅਤੇ ਆਮ ਲੋਕਾਂ 'ਚ ਭਾਰੀ ਨਾਰਾਜ਼ਗੀ ਝਲਕ ਰਹੀ ਹੈ | ਉਨ੍ਹਾਂ ਅੱਗੇ ਆਖਿਆ ਕੇ ਨਰੇਗਾ ਸਕੀਮ ਨਾਲ ਜੇ ਕਿਸੇ ਤਰ੍ਹਾਂ ਦੀ ਵੀ ਛੇੜਛਾੜ ਕੀਤੀ ਜਾਵੇਗੀ ਤਾਂ ਉਸ ਦਾ ਖ਼ਮਿਆਜ਼ਾ ਕੇਂਦਰ ਸਰਕਾਰ ਨੂੰ ਜ਼ਰੂਰ ਭੁਗਤਣਾ ਪਵੇਗਾ | ਇਸ ਮਹਾਂ ਸੰਗਰਾਮ ਰੈਲੀ 'ਚ ਮਜ਼ਦੂਰ, ਕਿਸਾਨ ਤੇ ਸਮਾਜਿਕ ਸੰਸਥਾਵਾਂ ਆਦਿ ਦੇ ਨੁਮਾਇੰਦੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਮਹਾਂ ਰੈਲੀ ਇਕ ਮੀਲ ਪੱਥਰ ਸਾਬਤ ਹੋਵੇਗੀ ਅਤੇ ਸਰਕਾਰ ਨੂੰ ਮਜ਼ਦੂਰ ਵਿਰੋਧੀ ਨੀਤੀਆਂ ਬਾਰੇ ਸੋਚਣ ਲਈ ਮਜਬੂਰ ਕਰ ਦੇਵੇਗੀ ਸੋ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ 'ਚ ਲੋਕ ਸ਼ਮੂਲੀਅਤ ਕਰ ਰਹੇ ਹਨ | ਇਸ ਮੌਕੇ ਗੁਰਮੀਤ ਸਿੰਘ, ਨਾਹਰ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ, ਜਗਤਾਰ ਸਿੰਘ, ਜੱਸੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਨਵੀਆਂ ਸੜਕਾਂ 'ਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਕੇਂਦਰ ਸਰਕਾਰ ਖ਼ਿਲਾਫ਼ ਜਨ ਅੰਦੋਲਨ ਚਲਾਉਣਾ ਪਵੇਗਾ-ਬੂਟਾ ਸਿੰਘ ਸ਼ਾਦੀਪੁਰ
Ad Position 24