25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਨਵੀਆਂ ਸੜਕਾਂ 'ਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ, 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਹਲਕਾ ਸਨੌਰ ਅੰਦਰ ਬਣ ਰਹੀਆਂ ਨਵੀਆਂ ਸੜਕਾਂ ਵਿਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ 'ਤੇ ਗੰਭੀਰ ਚਿੰਤਾ ਜਤਾਉਂਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਸੜਕਾਂ ਦੀ ਤਾਮੀਰ ਦੌਰਾਨ ਤੁਰੰਤ ਸਰਵੇ ਕਰਵਾ ਕੇ ਜ਼ਰੂਰੀ ਥਾਵਾਂ 'ਤੇ ਪੁਲੀਆਂ ਲਗਾਈਆਂ ਜਾਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਪੈਦਾ ਨਾ ਹੋਵੇ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇ ਪੁਲੀਆਂ ਨਾ ਲਗਾਈਆਂ ਗਈਆਂ ਤਾਂ ਮੀਂਹਾਂ ਜਾਂ ਵੱਧ ਪਾਣੀ ਆਉਣ ਦੀ ਸਥਿਤੀ ਵਿਚ ਸੜਕਾਂ ਟੁੱਟਣ ਦਾ ਖਤਰਾ ਬਣਿਆ ਰਹੇਗਾ, ਜਿਵੇਂ ਪਿਛਲੇ ਸਮਿਆਂ ਵਿਚ ਵੀ ਹੋ ਚੁੱਕਾ ਹੈ | ਕਈ ਥਾਵਾਂ 'ਤੇ ਪਾਣੀ ਖੜ੍ਹ ਜਾਣ ਕਾਰਨ ਲੋਕਾਂ ਨੂੰ ਖੁਦ ਰਾਹ ਕੱਟਣੇ ਪੈਂਦੇ ਹਨ, ਜਿਸ ਨਾਲ ਹੋਰ ਵੱਡੀਆਂ ਸਮੱਸਿਆਵਾਂ ਜਨਮ ਲੈਂਦੀਆਂ ਹਨ | ਉਨ੍ਹਾਂ ਦੱਸਿਆ ਕਿ ਮਗਰ ਸਾਹਿਬ, ਬਿੰਜਲ, ਕਤੌਲੀ ਰੋਡ, ਮਾੜੂਟਵਾਣਾ, ਸ਼ਾਦੀਪੁਰ ਖੁੱਡਾ, ਮੁਹੱਬਤਪੁਰ, ਫਤਿਹਪੁਰ ਅਤੇ ਨਿੰਮ ਸਾਹਿਬ ਵਾਲੇ ਇਲਾਕਿਆਂ ਸਮੇਤ ਪੂਰੇ ਹਲਕਾ ਸਨੌਰ ਵਿਚ ਜਿੱਥੇ ਵੀ ਨਵੀਆਂ ਸੜਕਾਂ ਬਣ ਰਹੀਆਂ ਹਨ, ਉੱਥੇ ਪਾਣੀ ਨਿਕਾਸੀ ਦੀ ਵਿਵਸਥਾ ਅਧੂਰੀ ਹੈ | ਇਤਿਹਾਸਕ ਨਗਰ ਘੜਾਮ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਵੀ ਕਿਤੇ ਪੁਲੀਆਂ ਨਹੀਂ ਹਨ ਅਤੇ ਪੁਰਾਣੇ ਸਮੇਂ ਦੀਆਂ ਲੱਗੀਆਂ ਪੁਲੀਆਂ ਵੀ ਬੰਦ ਹੋ ਚੁੱਕੀਆਂ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਇਸ ਮਸਲੇ ਸੰਬੰਧੀ ਹਲਕਾ ਇੰਚਾਰਜ ਨਾਲ ਵੀ ਗੱਲਬਾਤ ਕੀਤੀ ਗਈ ਹੈ, ਪਰ ਜਥੇਬੰਦੀ ਨੇ ਮਹਿਸੂਸ ਕੀਤਾ ਕਿ ਸਰਕਾਰ ਤੱਕ ਇਹ ਮਸਲਾ ਪਹੁੰਚਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਪੁਲੀਆਂ ਨਹੀਂ ਬਣਾਈਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਸਰਕਾਰ ਤੁਰੰਤ ਟੀਮ ਭੇਜ ਕੇ ਸਰਵੇ ਕਰਵਾਏ ਅਤੇ ਜਿੱਥੇ ਲੋੜ ਹੋਵੇ ਉੱਥੇ ਪੁਲੀਆਂ ਦੀ ਤਾਮੀਰ ਕਰਕੇ ਲੋਕਾਂ ਦੀ ਲੰਬੇ ਸਮੇਂ ਦੀ ਸਮੱਸਿਆ ਦਾ ਹੱਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਏਕਮਪ੍ਰੀਤ ਸਿੰਘ ਨੇ ਸੋਹਣੀ ਦਸਤਾਰ, ਮਨਵੀਰ ਸਿੰਘ ਸੋਹਣਾ ਗੱਭਰੂ, ਨਿਰਮਤ ਕੌਰ ਤੇ ਅਰਸ਼ਦੀਪ ਕੌਰ ਨੇ ਜਿੱਤੇ ਸੋਹਣੀ ਮੁਟਿਆ... ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ ਹੋਵੇਗੀ ਇਤਿਹਾਸਿਕ-ਖਨੌੜਾ
Ad Position 24