25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਦਾਦਾ/ਦਾਦੀ ਦਿਵਸ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿਚ 'ਸਾਡੇ ਬਜ਼ੁਰਗ ਸਾਡਾ ਮਾਣ' ਪ੍ਰੋਗਰਾਮ ਅਧੀਨ ਦਾਦਾ/ਦਾਦੀ ਨਾਲ ਸੰਬੰਧਿਤ ਬਾਂਡਿੰਗ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਡਲ ਟਾਊਨ ਵਿਖੇ Tਗ੍ਰੈਂਡਪੇਰੈਂਟਸ ਡੇU ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸਲੋਗਨ ਲਿਖਣ, ਕਵਿਤਾ ਪਾਠ ਅਤੇ ਗੀਤ ਗਾਇਨ ਮੁਕਾਬਲਿਆਂ ਵਿਚ ਭਾਗ ਲਿਆ ਗਿਆ | ਇਸ ਤੋਂ ਇਲਾਵਾ ਬੱਚਿਆਂ ਅਤੇ ਉਨ੍ਹਾਂ ਦੇ ਦਾਦਾ-ਦਾਦੀ/ਨਾਨਾ-ਨਾਨੀ ਨਾਲ ਅੰਤਾਕਸ਼ਰੀ, ਮਿਊਜ਼ਿਕਲ ਚੇਅਰ, ਗੱਲਬਾਤ ਅਤੇ ਕਵਿਜ਼ ਸੈਸ਼ਨ ਵਰਗੀਆਂ ਰੁਚਿਕਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਨਾਲ ਦੋਵਾਂ ਪੀੜ੍ਹੀਆਂ ਵਿਚਕਾਰ ਪਿਆਰ, ਸਨਮਾਨ ਅਤੇ ਸਮਝ ਦਾ ਵਾਤਾਵਰਣ ਬਣਿਆ | ਇਸੇ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਰਧ ਆਸ਼ਰਮਾਂ ਦੀ ਵਿਜ਼ਿਟ ਵੀ ਕਰਵਾਈ ਗਈ | ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸਵਰਗ ਧਾਮ ਬਿਰਧ ਘਰ ਰਾਜਪੁਰਾ, ਮਾਤਾ ਖੀਵੀ ਬਿਰਧ ਆਸ਼ਰਮ ਸੂਲਰ ਅਤੇ ਸਾਈ ਬਿਰਧ ਆਸ਼ਰਮ ਚੋਹਾ ਵਿਖੇ ਜਾ ਕੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਬਜ਼ੁਰਗਾਂ ਨੇ ਆਪਣੇ ਜੀਵਨ ਦੇ ਤਜਰਬੇ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਗਤੀਵਿਧੀਆਂ ਰਾਹੀਂ ਉਨ੍ਹਾਂ ਨਾਲ ਸਮਾਂ ਬਿਤਾਇਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਤਜਰਬਿਆਂ ਅਤੇ ਯਾਦਾਂ ਨੂੰ ਨਵੀਂ ਪੀੜ੍ਹੀ ਨਾਲ ਜੋੜਨਾ, ਉਨ੍ਹਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਬੱਚਿਆਂ ਨੂੰ ਨੈਤਿਕ ਮੁੱਲਾਂ ਬਾਰੇ ਪ੍ਰੇਰਿਤ ਕਰਨਾ ਸੀ | ਇਨ੍ਹਾਂ ਗਤੀਵਿਧੀਆਂ ਦੇ ਸਫਲ ਆਯੋਜਨ ਵਿਚ ਜ਼ਿਲ੍ਹਾ ਨੋਡਲ ਅਫਸਰ ਨੀਰੂ ਬਾਲਾ, ਬੀ.ਆਰ. ਹਿਮਾਂਸ਼ੂ ਅਗਰਵਾਲ, ਬੀ.ਐਨ.ਓਜ਼ ਰਚਨਾ ਰਾਣੀ, ਨਵਨੀਤ ਸਿੰਘ, ਪੂਜਾ ਗੁਪਤਾ, ਮੀਨਾ ਸਚਰ ਅਤੇ ਵੱਖ-ਵੱਖ ਬਲਾਕਾਂ ਦੇ ਬੀ.ਆਰ.ਸੀ. ਅਤੇ ਅਧਿਆਪਕਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਮਾਜਿਕ ਅਤੇ ਸਿੱਖਿਆਤਮਕ ਗਤੀਵਿਧੀਆਂ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ ਗਿਆ¢
Ad Position 22
No active advertisement
ਪਿਛਲੀ ਖ਼ਬਰ ਕਰਾਫ਼ਟ ਮੇਲਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਸੁਰੱਖਿਆ ਦੇ ਘੇਰੇ 'ਚ-ਦਮਨਜੀਤ ਸਿੰਘ ਮਾਨ ਅਗਲੀ ਖ਼ਬਰ ਏਕਮਪ੍ਰੀਤ ਸਿੰਘ ਨੇ ਸੋਹਣੀ ਦਸਤਾਰ, ਮਨਵੀਰ ਸਿੰਘ ਸੋਹਣਾ ਗੱਭਰੂ, ਨਿਰਮਤ ਕੌਰ ਤੇ ਅਰਸ਼ਦੀਪ ਕੌਰ ਨੇ ਜਿੱਤੇ ਸੋਹਣੀ ਮੁਟਿਆ...
Ad Position 24