25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕਰਾਫ਼ਟ ਮੇਲਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਸੁਰੱਖਿਆ ਦੇ ਘੇਰੇ 'ਚ-ਦਮਨਜੀਤ ਸਿੰਘ ਮਾਨ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਿਹਾ 'ਸਖੀ ਸ਼ਕਤੀ ਕਰਾਫ਼ਟ ਮੇਲੇ' ਵਿਚ ਇਸ ਵਾਰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਅਜਿਹੇ ਇੰਤਜ਼ਾਮ ਕੀਤੇ ਗਏ ਹਨ, ਜੋ ਆਮ ਤੌਰ 'ਤੇ ਵੱਡੇ ਅੰਤਰਰਾਸ਼ਟਰੀ ਸਮਾਗਮਾਂ ਵਿਚ ਦੇਖਣ ਨੂੰ ਮਿਲਦੇ ਹਨ | ਮੇਲੇ ਵਿਚ ਆਉਣ ਵਾਲੇ ਰੋਜ਼ਾਨਾ ਹਜ਼ਾਰਾਂ ਦਰਸ਼ਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੇ ਕੰਪਲੈਕਸ ਨੂੰ 'ਆਰਟੀਫੀਸ਼ੀਅਲ ਇੰਟੈਲੀਜੈਂਸ ਸਰਵੀਲੈਂਸ' ਹੇਠ ਲਿਆਂਦਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮੇਲੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਪੂਰੇ ਸ਼ੀਸ਼ ਮਹਿਲ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਤੀਜੀ ਅੱਖ ਦੇ ਸਖ਼ਤ ਪਹਿਰੇ ਹੇਠ ਏਆਈ ਅਤੇ ਫੇਸ ਡਿਕੈਸ਼ਨ ਤਕਨੀਕ ਹੇਠ ਲਿਆਂਦਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਦੇ ਚੱਪੇ-ਚੱਪੇ 'ਤੇ ਨਜ਼ਰ ਰੱਖਣ ਲਈ 100 ਤੋਂ ਵੱਧ ਹਾਈ-ਡੈਫੀਨੇਸ਼ਨ ਏ.ਆਈ. ਫੇਸ ਡਿਟੈਕਸ਼ਨ ਤਕਨੀਕ ਨਾਲ ਲੈਸ ਕੈਮਰੇ ਸਥਾਪਿਤ ਕੀਤੇ ਗਏ ਹਨ | ਇਹ ਸਿਸਟਮ 360 ਡਿਗਰੀ ਨਿਗਰਾਨੀ ਕਰਦਿਆਂ (ਪੈਨ-ਟਿਲਟ-ਜੂਮ) ਕੈਮਰਿਆਂ ਰਾਹੀਂ ਮੇਲੇ ਦੇ ਕੋਨੇ-ਕੋਨੇ 'ਤੇ 360 ਡਿਗਰੀ ਨਜਰ ਰੱਖੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖ਼ੁਸ਼-ਹਰਪਾਲ ਜੁਨੇਜਾ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਦਾਦਾ/ਦਾਦੀ ਦਿਵਸ ਪ੍ਰੋਗਰਾਮ ਕਰਵਾਇਆ
Ad Position 24