25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ੋ੍ਰਮਣੀ ਅਕਾਲੀ ਦਲ ਮੁੜ ਸੁਰਜੀਤ ਮਜ਼ਬੂਤੀ ਨਾਲ ਵਧ ਰਿਹੈ ਅੱਗੇ-ਸੁਰਜੀਤ ਸਿੰਘ ਰੱਖੜਾ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ, 26 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਮੁੜ ਸੁਰਜੀਤ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਪਾਵਨ ਮੌਕੇ 'ਤੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਲਈ ਇਕੱਠ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਵੱਖ-ਵੱਖ ਜ਼ਿਲਿ੍ਹਆਂ ਵਿਚ ਆਗੂਆਂ ਦੀਆਂ ਡਿਊਟੀਆਂ ਲਗਾਉਣ ਦੇ ਤਹਿਤ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਗ੍ਰਹਿ ਵਿਖੇ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਰੱਖੜਾ ਨੇ ਸਥਾਨਕ ਪੱਧਰ 'ਤੇ ਵੱਡਾ ਇਕੱਠ ਕਰਨ ਲਈ ਵਿਸਥਾਰ ਨਾਲ ਰਣਨੀਤੀ ਤੈਅ ਕੀਤੀ ਅਤੇ ਹਾਜ਼ਰ ਆਗੂਆਂ ਨੂੰ ਵੱਖ-ਵੱਖ ਇਲਾਕਿਆਂ ਵਿਚ ਜ਼ਿੰਮੇਵਾਰੀਆਂ ਸੌਂਪੀਆਂ | ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਹੋਣ ਵਾਲਾ ਇਹ ਇਕੱਠ ਲਾਮਿਸਾਲ ਹੋਵੇਗਾ ਅਤੇ ਇਹ ਪਾਰਟੀ ਦੀ ਮਜ਼ਬੂਤੀ ਤੇ ਭਵਿੱਖੀ ਦਿਸ਼ਾ ਲਈ ਅਹਿਮ ਸਨੇਹਾ ਸਾਬਤ ਹੋਵੇਗਾ | ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਮੁੜ ਸੁਰਜੀਤ ਲਗਾਤਾਰ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਆਉਂਦੀਆਂ ਚੋਣਾਂ ਵਿਚ ਪਾਰਟੀ ਮੋਹਰੀ ਭੂਮਿਕਾ ਨਿਭਾਉਂਦੀ ਹੋਈ ਉੱਭਰੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਸੰਭਵ ਯਤਨ ਕਰਦੇ ਹੋਏ ਆਪਣੇ-ਆਪਣੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸਮਰਥਕਾਂ ਨੂੰ ਕਾਨਫ਼ਰੰਸ ਵਿਚ ਸ਼ਾਮਲ ਕਰਵਾਉਣ | ਮੀਟਿੰਗ ਵਿਚ ਜ਼ਿਲ੍ਹੇ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਮੌਜੂਦ ਸਨ ਜਿਨ੍ਹਾਂ ਨੇ ਪਾਰਟੀ ਹਾਈਕਮਡ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਇਕੱਠ ਇਤਿਹਾਸਕ ਸਾਬਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ | ਇਸ ਮੌਕੇ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਹਰਜਿੰਦਰ ਸਿੰਘ ਬੱਲ ਸਾਬਕਾ ਚੇਅਰਮੈਨ, ਬਲਦੇਵ ਸਿੰਘ ਬਠੋਈ ਸਾਬਕਾ ਚੇਅਰਮੈਨ, ਮਲਕੀਤ ਸਿੰਘ ਡਕਾਲਾ ਸਾ. ਚੇਅਰਮੈਨ, ਅਸ਼ੋਕ ਮੋਦਗਿਲ ਸਾ. ਚੇਅਰਮੈਨ ਸਮਾਣਾ, ਰਾਣਾ ਸੇਖੋਂ ਸਮਾਣਾ, ਹਰਿੰਦਰ ਸਿੰਘ ਕੁਲਬੁਰਛਾਂ ਸਾ. ਚੇਅਰਮੈਨ, ਦੀਦਾਰ ਸਿੰਘ ਅਚਰਾਲਾਂ, ਸੁਖਵਿੰਦਰ ਸਿੰਘ ਰਾਜਲਾ, ਗੁਰਦੀਪ ਸਿੰਘ ਗਾਜੇਵਾਸ, ਨਾਜ਼ਮ ਸਰਪੰਚ ਚੁਪਕੀ, ਲਖਵੀਰ ਸਿੰਘ ਢੈਂਠਲ, ਸੁੱਖੀ ਮੂੰਡਖੇੜਾ, ਸਤਵਿੰਦਰ ਸਿੰਘ ਟੌਹੜਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਟ ਕਾਲਜ ਦੇ ਵਿਦਿਆਰਥੀਆਂ ਵਲੋਂ ਐੱਨ.ਐੱਸ.ਐੱਸ. ਕੈਂਪ ਦੌਰਾਨ ਨਸ਼ੇ ਵਿਰੁੱਧ ਦਿੱਤਾ ਹੋਕਾ ਅਗਲੀ ਖ਼ਬਰ ਕੋਈ ਵੀ ਵਿਅਕਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ-ਐੱਸ.ਡੀ.ਐੱਮ.
Ad Position 24