25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਕੋਹਲੀ ਵਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਭਾਰਤ ਨਗਰ, ਬਲੋਸਮ ਐਨਕਲੇਵ ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤਾ ਗਿਆ | ਇਸ ਮੌਕੇ ਇਲਾਕਾ ਵਾਸੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ | ਇਹ ਜਥਾ ਪਵਿੱਤਰ ਨਗਰੀ ਅੰਮਿ੍ਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ | ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਲਈ ਆਵਾਜਾਈ, ਰਿਹਾਇਸ਼ ਅਤੇ ਭੋਜਨ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਯਾਤਰਾ ਕਰ ਸਕਣ | ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਧਾਰਮਿਕ ਵਿਸ਼ਵਾਸ ਨਾਲ ਜੁੜੇ ਲੋਕਾਂ ਲਈ ਇਕ ਵੱਡੀ ਸੌਗਾਤ ਹੈ | ਇਸ ਮੌਕੇ ਵਾਰਡ ਨੰਬਰ 1 ਤੋਂ ਕੌਂਸਲਰ ਸੋਨੀਆ ਦਾਸ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਆਫ਼ ਇੰਡੀਆ ਬਾਰੇ ਜਾਗਰੂਕਤਾ ਭਾਸ਼ਨ ਕਰਵਾਇਆ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਕੈਂਪ 'ਚ ਵੰਡੇ ਸਹਾਇਤਾ ਉਪਕਰਣ
Ad Position 24