25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਖ਼ਾਲਸਾ ਕਾਲਜ ਵਿਖੇ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਆਫ਼ ਇੰਡੀਆ ਬਾਰੇ ਜਾਗਰੂਕਤਾ ਭਾਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 27-02-2026
ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ, ਪਟਿਆਲਾ ਦੀ ਲਾਇਬ੍ਰੇਰੀ ਕਮੇਟੀ ਵਲੋਂ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਡਿਜੀਟਲ ਸਰੋਤਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਇਸ ਸਮਾਗਮ ਵਿਚ ਆਈ.ਆਈ.ਟੀ. ਖੜਗਪੁਰ ਦੇ ਐਨ.ਡੀ.ਐਲ.ਆਈ. ਕਲੱਬ ਦੇ ਸੀਨੀਅਰ ਐਗਜ਼ੀਕਿਊਟਿਵ ਸੁਮਨ ਪੰਜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਲੈਕਚਰ ਦਾ ਮੁੱਖ ਮੰਤਵ ਇੰਜੀਨੀਅਰਿੰਗ, ਵਿਗਿਆਨ, ਕਲਾ, ਪ੍ਰਬੰਧਨ ਅਤੇ ਕਾਨੂੰਨ ਵਰਗੇ ਵੱਖ-ਵੱਖ ਖੇਤਰਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਲਾਇਬ੍ਰੇਰੀ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ | ਸੁਮਨ ਪੰਜਾ ਨੇ ਲਾਇਬ੍ਰੇਰੀ ਦੀਆਂ ਤਕਨੀਕੀ ਵਿਸ਼ੇਸ਼ਤਾਵਾਂ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਲਾਇਬ੍ਰੇਰੀ 12 ਭਾਸ਼ਾਵਾਂ ਵਿਚ ਖੋਜ ਸਹੂਲਤਾਂ ਪ੍ਰਦਾਨ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਪੋਰਟਲ ਨਾ ਸਿਰਫ਼ ਅਕਾਦਮਿਕ ਪੜ੍ਹਾਈ ਸਗੋਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਅਤੇ ਹੱਲ ਵੀ ਉਪਲਬਧ ਕਰਵਾਉਂਦਾ ਹੈ | ਇਹ ਲਾਇਬ੍ਰੇਰੀ ਸਰਕਾਰ ਦੇ ਸਵੈਮ' ਵਰਗੇ ਹੋਰ ਪ੍ਰੋਜੈਕਟਾਂ ਨਾਲ ਵੀ ਜੁੜੀ ਹੋਈ ਹੈ ਅਤੇ ਇਸ ਵਿਚ ਅਮੀਰ ਸੱਭਿਆਚਾਰਕ ਪੁਰਾਲੇਖ ਵੀ ਸ਼ਾਮਲ ਹਨ | ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਅਤੇ ਡਿਪਟੀ ਪਿ੍ੰਸੀਪਲ ਡਾ. ਜਸਲੀਨ ਕੌਰ ਨੇ ਆਈ.ਆਈ.ਟੀ. ਖੜਗਪੁਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਡਾ. ਉੱਭਾ ਨੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਸਤਕਾਂ ਪੜ੍ਹਨਾ ਵਿਦਿਆਰਥੀ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਜੋਕੇ ਵਿਸ਼ਵੀਕਰਨ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਡਿਜੀਟਲ ਮਾਧਿਅਮਾਂ ਰਾਹੀਂ ਗਿਆਨ ਹਾਸਲ ਕਰਕੇ ਆਪਣਾ ਭਵਿੱਖ ਉਜਵਲ ਬਣਾਉਣਾ ਚਾਹੀਦਾ ਹੈ | ਲਾਇਬ੍ਰੇਰੀ ਕਮੇਟੀ ਦੇ ਕਨਵੀਨਰ ਅਤੇ ਵਾਈਸ-ਪਿ੍ੰਸੀਪਲ ਡਾ. ਅਜੀਤ ਸਿੰਘ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲੈਕਚਰ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੋਇਆ ਹੈ | ਸਮਾਗਮ ਦੀ ਸ਼ੁਰੂਆਤ ਵਿਚ ਡਾ. ਅਮਨਪ੍ਰੀਤ ਕੌਰ ਨੇ ਸ੍ਰੀ ਸੁਮਨ ਪੰਜਾ ਦਾ ਸਵਾਗਤ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ | ਇਸ ਮੌਕੇ ਲਾਇਬ੍ਰੇਰੀ ਕਮੇਟੀ ਦੀ ਸੈਕਟਰੀ ਡਾ. ਗੁਰਸਿਮਰਜੀਤ ਕੌਰ, ਕਮੇਟੀ ਮੈਂਬਰ, ਹੋਰ ਫੈਕਲਟੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਇੰਡਸਟ੍ਰੀਅਲ ਟੂਰ ਲਗਾਇਆ ਅਗਲੀ ਖ਼ਬਰ ਵਿਧਾਇਕ ਕੋਹਲੀ ਵਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ
Ad Position 24