25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਾਰਤ ਵਿਕਾਸ ਪ੍ਰੀਸ਼ਦ ਇਕਾਈ ਵਲੋਂ ਵਿਦਿਆਰਥੀਆਂ ਦੀ ਕੀਤੀ ਹੀਮੋਗਲੋਬਿਨ ਜਾਂਚ

Ad Position 21
No active advertisement
ਅਜੀਤ ਡੈਸਕ 27-02-2026
ਨਾਭਾ, 26 ਫਰਵਰੀ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸਹਿਰ ਨਾਭਾ ਦੀ ਭਾਰਤ ਵਿਕਾਸ ਪਰਿਸ਼ਦ ਇਕਾਈ ਵਲੋਂ ਪ੍ਰਧਾਨ ਨਰਿੰਦਰ ਵਰਮਾ, ਜਰਨਲ ਸਕੱਤਰ ਵਿਕਾਸ ਮਿੱਤਲ ਅਤੇ ਕੈਸ਼ੀਅਰ ਅਸ਼ਵਨੀ ਮਦਾਨ ਦੀ ਅਗਵਾਈ ਹੇਠ ਅਨੀਮੀਆ ਮੁਕਤ ਭਾਰਤ ਦੇ ਤਹਿਤ ਸਥਾਨਕ ਸਰਕਾਰੀ ਕੰਨਿਆ ਮਿਡਲ ਸਕੂਲ ਪੁਰਾਣਾ ਹਾਈ ਕੋਰਟ ਦੇ ਵਿਦਿਆਰਥੀਆਂ ਦੀ ਹੀਮੋਗਲੋਬਿਨ ਜਾਂਚ ਕੀਤੀ ਗਈ | ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਅਸੀਂ ਸਕੂਲ ਸੁਰੱਖਿਆ ਨੂੰ ਪਹਿਲ ਨਹੀਂ ਦਿੰਦੇ ਤਾਂ ਅਸੀਂ ਉਨ੍ਹਾਂ ਦੇ ਉੱਜਵਲ ਭਵਿੱਖ ਨਾਲ ਇਨਸਾਫ਼ ਨਹੀਂ ਕਰ ਸਕਦੇ, ਚਾਹੇ ਉਹ ਅਨੀਮੀਆ ਮੁਕਤ ਭਾਰਤ ਮੁਹਿੰਮ ਹੋਵੇ ਜਾਂ ਸੁਰੱਖਿਅਤ ਸਕੂਲ ਨੀਤੀ | ਉਨ੍ਹਾਂ ਕਿਹਾ ਕਿ ਅੱਜ ਸਕੂਲ ਵਿਚ ਅਨੀਮੀਆ ਮੁਕਤ ਭਾਰਤ ਮੁਹਿੰਮ ਦੇ ਤਹਿਤ ਸਕੂਲ ਨੀਤੀ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਦੀ ਹੀਮੋਗਲੋਬਿਨ ਦੀ ਜਾਂਚ ਕੀਤੀ ਗਈ ਹੈ | ਉਨ੍ਹਾਂ ਸਟਾਫ਼ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਪਦੰਡਾਂ ਨੂੰ ਪੂਰੀ ਇਮਾਨਦਾਰੀ ਤੇ ਸੰਵੇਦਨਸ਼ੀਲਤਾ ਨਾਲ ਲਾਗੂ ਕੀਤਾ ਜਾਵੇ | ਇਸ ਮੌਕੇ ਸਕੂਲ ਸਟਾਫ਼ ਅਮਨਦੀਪ ਕੌਰ, ਪ੍ਰੀਤ ਕਿਰਨ, ਰੀਤੂ ਮੱਕਣ, ਪਰਮਿੰਦਰ ਕੌਰ, ਵੰਦਨਾ, ਸ਼ਸ਼ੀ ਬਾਲਾ ਅਤੇ ਜਸਵੀਰ ਸਿੰਘ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਸੰਸਥਾ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਸੰਸਥਾ ਹਮੇਸ਼ਾ ਚੜ੍ਹਦੀਕਲਾ ਵਿਚ ਰਹੇ ਤੇ ਲੋੜਵੰਦਾਂ ਦੀ ਮਦਦ ਕਰਦੇ ਰਹੇ | ਇਸ ਮੌਕੇ ਮਹਿਲਾ ਪ੍ਰਮੁੱਖ ਹੀਨਾ ਸਿੰਗਲਾ, ਰਾਜੇਸ਼ ਸਿੰਗਲਾ, ਦਿਵਿਆ ਜੈਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿੱਟੂ ਬਿਦੇਸ਼ਾ ਕਾਰ ਡੀਲਰਜ਼ ਐਸੋਸੀਏਸ਼ਨ ਪਾਤੜਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਅਗਲੀ ਖ਼ਬਰ ਵਿਦਿਆਰਥੀਆਂ ਨੇ ਇੰਡਸਟ੍ਰੀਅਲ ਟੂਰ ਲਗਾਇਆ
Ad Position 24