08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲਾ ਮਹੱਲਾ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਅਤੇ ਡਾਕਟਰੀ ਜਾਂਚ ਕੈਂਪ ਦੀ ਸ਼ੁਰੂਆਤ- ਬਾਜਵਾ <br/>

Ad Position 21
No active advertisement
ਅਜੀਤ ਡੈਸਕ 03-03-2026
ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ (ਰਜਿ:) ਜੋਤੀ ਸਰੂਪ, ਫਤਹਿਗੜ੍ਹ ਸਾਹਿਬ ਅਤੇ ਬਾਬਾ ਗਾਜੀਦਾਸ ਕਲੱਬ ਰੋਡ ਮਾਜਰਾ ਚੱਕਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਅਤੇ ਪ੍ਰਭ ਆਸਰਾ ਟਰੱਸਟ ਕੁਰਾਲੀ ਦੇ ਸਹਿਯੋਗ ਨਾਲ ਹੋਲਾ ਮਹੱਲਾ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘ ਵਿਖੇ 2 ਮਾਰਚ ਤੋਂ 5 ਮਾਰਚ ਤੱਕ ਲਗਾਏ ਜਾਣ ਵਾਲੇ ਲੰਗਰ ਅਤੇ ਡਾਕਟਰੀ ਜਾਂਚ ਕੈਂਪ ਲਗਾਏ ਗਏ ਹਨ | ਇਹ ਜਾਣਕਾਰੀ ਅੱਜ ਇੱਥੇ ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਜੋਤੀ ਸਰੂਪ ਅਤੇ ਬਾਬਾ ਗਾਜੀਦਾਸ ਕਲੱਬ ਰੋਡ ਮਾਜਰਾ ਚੱਕਲਾਂ ਦੇ ਪ੍ਰਧਾਨ ਅਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨੂੰ ਦਿੱਤੀ | ਉਨ੍ਹ ਾਂ ਦੱਸਿਆ ਕਿ ਹੋਲਾ ਮਹੱਲਾ ਮੌਕੇ ਸ਼ੁਰੂ ਕੀਤੀਆਂ ਉਕਤ ਸੇਵਾਵਾਂ 4 ਮਾਰਚ ਤੱਕ ਲਗਾਤਾਰ ਜਾਰੀ ਰਹਿਣਗੀਆਂ | ਜਿੱਥੇ ਦਵਾਈਆਂ ਆਦਿ ਵੀ ਦਿੱਤੀਆਂ ਜਾਣਗੀਆਂ | ਸ. ਬਾਜਵਾ ਨੇ ਜ਼ਿਲ ਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੰਗਤਾਂ ਦੀ ਸਹੂਲਤ ਲਈ ਧਾਰਮਿਕ ਅਤੇ ਸਮਾਜ ਸੇਵੀ ਸਭਾ ਸੁਸਾਇਟੀਆਂ ਵਲੋਂ ਲਗਾਏ ਜਾਣ ਵਾਲੇ ਲੰਗਰਾਂ ਆਦਿ ਲਈ ਰਸਦਾਂ ਅਤੇ ਹੋਰ ਸਾਮਾਨ ਲੈ ਕੇ ਆਉਣ ਵਾਲੇ ਵਾਹਨਾਂ 'ਤੇ ਕਿਸੇ ਵੀ ਤਰ ੍ਹਾਂ ਦੀ ਰੋਕ ਨਾ ਲਗਾਈ ਜਾਵੇ | ਇਸ ਮੌਕੇ ਉਨ ੍ਹਾਂ ਦੇ ਨਾਲ ਨੰਬਰਦਾਰ ਉਮਰਾਓ ਸਿੰਘ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਮੇਜਰ ਸਿੰਘ, ਸੁਰਿੰਦਰ ਸਿੰਘ, ਜੈ ਸਿੰਘ, ਮਨਮੋਹਨ ਸਿੰਘ, ਅਮਰਨਪ੍ਰੀਤ ਸਿੰਘ, ਗੁਰਦੀਪ ਸਿੰਘ, ਬਾਬਾ ਵੀਰਾ ਸਿੰਘ ਆਦਿ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜਨਰਲ ਬਾਡੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਪੰਥਕ ਅਕਾਲੀ ਕਾਨਫਰੰਸ 'ਚ ਸ਼ਾਮਿਲ ਹੋਣ ਲਈ ਅਕਾਲੀ ਦਲ (ਪੁਨਰ ਸੁਰਜੀਤ) ਦਾ ਵੱਡਾ ਕਾਫ਼ਲਾ ਸ੍ਰੀ ਅਨੰਦਪੁਰ ਸਾਹਿਬ ਰਵਾਨਾ...
Ad Position 24