ਪਟਿਆਲਾ, 3 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੂਬਾ ਬੁਲਾਰੇ ਅਤੇ ਸਾਬਕਾ ਡਾਇਰੈਕਟਰ ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਦਲਬੀਰ ਸਿੰਘ ਰੰਧਾਵਾ ਕਾਲਾ ਅਫ਼ਗਾਨਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸੂਬੇ ਵਿਚ ਇਕੱਲੇ ਤੌਰ 'ਤੇ ਚੋਣ ਮੈਦਾਨ ਵਿਚ ਉੱਤਰਨ ਜਾ ਰਹੀ ਹੈ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਅਤੇ ਸੱਤਾ ਵਿਚ ਇਕ ਨਵਾਂ ਮੋੜ ਲਿਆਉਣ ਵਾਲੀ ਕ੍ਰਾਂਤੀਕਾਰੀ ਰੈਲੀ ਸਿੱਧ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ |